ਪੱਤਰ ਪ੍ਰੇਰਕ, ਖੰਨਾ : ਡਾ. ਜਸਵਿੰਦਰਪਾਲ ਸਿੰਘ ਖੇਤੀਬਾੜੀ ਅਫ਼ਸਰ, ਖੰਨਾ ਦੀ ਅਗਵਾਈ 'ਚ ਖੇਤੀਬਾੜੀ ਵਿਕਾਸ ਅਫ਼ਸਰ ਖੰਨਾ ਡਾ. ਕੁਲਵੰਤ ਸਿੰਘ ਤੇ ਡਾ. ਜਸਵੰਤ ਸਿੰਘ ਵਲੋਂ ਕਿਸਾਨਾਂ ਨੂੰ ਸੁੱਧਰੇ ਬੀਜ ਮੁਹੱਈਆ ਕਰਵਾਉਣ ਲਈ ਬੀਜ ਡੀਲਰਾਂ ਦੀ ਜਾਂਚ ਕੀਤੀ ਗਈ ਤੇ ਨਮੂਨੇ ਭਰੇ ਗਏ। ਡਾ. ਜਸਵਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਬੀਜ ਨੂੰ ਸੋਧਕੇ ਹੀ ਬੀਜਣ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਿਫਾਰਸ਼ ਕੀਤੇ ਬੀਜ ਦੀ ਹੀ ਵਰਤੋਂ ਕਰਨ, ਬੀਜ ਖ੍ਰੀਦਣ ਸਮੇਂ ਪੱਕਾ ਬਿਲ ਜ਼ਰੂਰ ਲੈਣ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਏ ਬਿਨਾਂ ਹੈਪੀ ਸੀਡਰ, ਚੋਪਰ, ਮਲਚਰ, ਐਮਬੀ ਪਲਾਊ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ 'ਚ ਹੀ ਵਾਹਕੇ ਕਣਕ ਦੀ ਬਿਜਾਈ ਕਰਨ ਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਕੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦੀ ਅਪੀਲ ਕੀਤੀ ਗਈ।