ਸਤੀਸ਼ ਗੁਪਤਾ, ਚੌਂਕੀਮਾਨ : ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੀ ਵਿਦਿਆਰਥਣ ਨਵਜੋਤ ਕੌਰ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਮੁਕਾਬਲਿਆਂ 'ਚ ਆਪਣੀ ਜਗ੍ਹਾ ਬਣਾਈ।

ਪਿੰ੍ਸੀਪਲ ਜਤਿੰਦਰ ਕੌਰ ਨੇ ਦੱਸਿਆ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਵੱਖ-ਵੱਖ ਖੇਡ ਮੁਕਾਬਲਿਆਂ 'ਚ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ 'ਚ ਚੰਗੀ ਖੇਡ ਦਾ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਮੁਕਾਬਲੇ ਲਈ ਚੁਣੀ ਗਈ, ਜਿਸ ਦਾ ਸਿਹਰਾ ਹਰਪ੍ਰਰੀਤ ਕੌਰ, ਕੋਚ ਸੁਖਵੰਤ ਸਿੰਘ ਤੇ ਕੋਚ ਗੁਰਮਿੰਦਰ ਸਿੰਘ ਨੂੰ ਜਾਂਦਾ ਹੈ, ਜਿੰਨ੍ਹਾਂ ਦੀ ਅਣਥਕ ਮਿਹਨਤ ਤੇ ਲਗਨ ਸਦਕਾ ਵੱਖ-ਵੱਖ ਖੇਤਰਾਂ ਵਿਚ ਸਕੂਲ ਨੇ ਰਾਜ ਪੱਧਰੀ ਪ੍ਰਰਾਪਤੀਆਂ ਕੀਤੀਆਂ।