ਰਘਵੀਰ ਸਿੰਘ ਜੱਗਾ, ਰਾਏਕੋਟ : ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਗੁਰਦੇਵ ਸਿੰਘ ਕਾਲਸਾਂ (80) ਨੇ ਮੰਗਲਵਾਰ ਸਵੇਰੇ ਪਿੰਡ ਕਾਲਸਾਂ ਤੋਂ ਜਲਾਲਦੀਵਾਲ ਵਾਲੀ ਲਿੰਕ ਸੜਕ 'ਤੇ ਬਣੀ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਜਾਨ ਦੇ ਦਿੱਤੀ।

ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਕਾਲਸਾਂ ਪੌਣੇ 7 ਵਜੇ ਦੇ ਕਰੀਬ ਘਰੋਂ ਸੈਰ ਕਰਨ ਲਈ ਜਲਾਲਦੀਵਾਲ ਨੂੰ ਜਾਂਦੀ ਲਿੰਕ ਸੜਕ ਵੱਲ ਗਏ ਸਨ। ਉਨ੍ਹਾਂ ਨੇ ਇਸੇ ਸੜਕ 'ਤੇ ਬਣੀ ਪਿੰਡ ਕਾਲਸਾਂ ਦੀ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਜੀਵਨ ਲੀਲ੍ਹਾ ਖ਼ਤਮ ਕੀਤੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਅਜੈਬ ਸਿੰਘ, ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਗੁਰਸੇਵਕ ਸਿੰਘ ਉਥੇ ਪੁੱਜੇ। ਇਸ ਸਬੰਧੀ ਪੁਲਿਸ ਚੌਂਕੀ ਜਲਾਲਦੀਵਾਲ ਦੇ ਇੰਚਾਰਜ ਗੁਰਸੇਵਕ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਜਥੇਦਾਰ ਦੀ ਨੂੰਹ ਹਰਿੰਦਰ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਅਮਲ ਲਿਆਂਦੀ ਗਈ ਹੈ।