ਰਾਹੁਲ ਗਾਂਧੀ ਦੀ ਰਵਨੀਤ ਬਿੱਟੂ ਬਾਰੇ ਟਿੱਪਣੀ ’ਤੇ ਭਾਜਪਾ ਦੇ ਸੀਨੀਅਰ ਆਗੂ ਰਸ਼ਪਾਲ ਸਿੰਘ ਮੀਲੂ ਨੇ ਜਤਾਇਆ ਸਖ਼ਤ ਰੋਸ
ਉਨ੍ਹਾਂ ਅੱਗੇ ਕਿਹਾ ਕਿ ਰਾਜਨੀਤੀ 'ਚ ਸ਼ਾਲੀਨਤਾ ਅਤੇ ਸਲੀਕਾ ਬਣਾਈ ਰੱਖਣਾ ਸਾਰੀਆਂ ਪਾਰਟੀਆਂ ਦੀ ਸਾਂਝੀ ਜ਼ਿੰਮੇਵਾਰੀ ਹੁੰਦੀ ਹੈ, ਕਿਉਂਕਿ ਅਜਿਹੇ ਨਿੱਜੀ ਹਮਲੇ ਨਾ ਸਿਰਫ਼ ਕਿਸੇ ਵਿਅਕਤੀ ਦੇ ਅਕਸ ਨੂੰ ਖਰਾਬ ਕਰਦੇ ਹਨ, ਸਗੋਂ ਸਦਨ ਦੇ ਗੌਰਵ ਨੂੰ ਵੀ ਠੇਸ ਪਹੁੰਚਾਉਂਦੇ ਹਨ।
Publish Date: Mon, 09 Feb 2026 02:24 PM (IST)
Updated Date: Mon, 09 Feb 2026 02:27 PM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਿਰੁੱਧ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਨੇ ਸਿਆਸੀ ਮੈਦਾਨ 'ਚ ਗਰਮਾ-ਗਰਮੀ ਪੈਦਾ ਕਰ ਦਿੱਤੀ ਹੈ। ਰਾਹੁਲ ਗਾਂਧੀ ਵੱਲੋਂ ਬਿੱਟੂ ਨੂੰ 'ਗ਼ੱਦਾਰ' ਕਹੇ ਜਾਣ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਹਲਕਾ ਸਾਹਨੇਵਾਲ ਦੇ ਸੀਨੀਅਰ ਭਾਜਪਾ ਆਗੂ ਜ਼ਿਲ੍ਹਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਸਾਹਨੇਵਾਲ ਨੇ ਨਿਖੇਧੀ ਕਰਦਿਆਂ " ਪੰਜਾਬੀ ਜਾਗਰਣ" ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੰਸਦ ਵਰਗੇ ਉੱਚ ਦਰਜੇ ਦੇ ਮੰਚ 'ਤੇ ਅਜਿਹੀ ਭਾਸ਼ਾ ਦੀ ਵਰਤੋਂ ਕਰਨਾ ਸੰਸਦੀ ਮਰਿਯਾਦਾ ਦੇ ਖ਼ਿਲਾਫ਼ ਹੈ ਅਤੇ ਇਹ ਲੋਕਤੰਤਰੀ ਰਿਵਾਇਤਾਂ ਨੂੰ ਸੱਟ ਮਾਰਦੀ ਹੈ। ਭਾਜਪਾ ਆਗੂਆਂ ਨੇ ਕਾਂਗਰਸ ਦੇ ਪੁਰਾਣੇ ਇਤਿਹਾਸ 'ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਇਸ ਪਾਰਟੀ ਨੇ ਹਮੇਸ਼ਾ ਪੰਜਾਬ ਨਾਲ ਅਨਿਆਇ ਕੀਤਾ ਹੈ।ਉਨ੍ਹਾਂ ਅੱਗੇ ਕਿਹਾ ਕਿ ਰਾਜਨੀਤੀ 'ਚ ਸ਼ਾਲੀਨਤਾ ਅਤੇ ਸਲੀਕਾ ਬਣਾਈ ਰੱਖਣਾ ਸਾਰੀਆਂ ਪਾਰਟੀਆਂ ਦੀ ਸਾਂਝੀ ਜ਼ਿੰਮੇਵਾਰੀ ਹੁੰਦੀ ਹੈ, ਕਿਉਂਕਿ ਅਜਿਹੇ ਨਿੱਜੀ ਹਮਲੇ ਨਾ ਸਿਰਫ਼ ਕਿਸੇ ਵਿਅਕਤੀ ਦੇ ਅਕਸ ਨੂੰ ਖਰਾਬ ਕਰਦੇ ਹਨ, ਸਗੋਂ ਸਦਨ ਦੇ ਗੌਰਵ ਨੂੰ ਵੀ ਠੇਸ ਪਹੁੰਚਾਉਂਦੇ ਹਨ। ਰਸ਼ਪਾਲ ਸਿੰਘ ਮੀਲੂ ਨੇ ਲੋਕ ਸਭਾ ਸਪੀਕਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੇ ਇਤਰਾਜ਼ਯੋਗ ਸ਼ਬਦਾਂ ਦੀ ਦੁਹਰਾਈ ਨਾ ਹੋ ਸਕੇ। ਇਸ ਵਿਵਾਦ ਤੋਂ ਬਾਅਦ ਦੋਵਾਂ ਪਾਰਟੀਆਂ ਵਿਚਾਲੇ ਖਿੱਚੋਤਾਣ ਕਾਫੀ ਵੱਧ ਗਈ ਹੈ ਅਤੇ ਦੋਵੇਂ ਪੱਖ ਆਪਣੇ ਸਟੈਂਡ 'ਤੇ ਅੜੇ ਹੋਏ ਹਨ।