ਐਸਜੀਪੀਸੀ ਟੀਮ ਦੇ ਮੈਂਬਰ ਪਰਮਜੀਤ ਸਿੰਘ ਨੇ ਦੱਸਿਆ ਕਿ ਬੇਅਦਬੀ ਦੀ ਇਹ ਕਾਰਵਾਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਸੀ। ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦੋਸ਼ੀਆਂ ਦੀ ਤੁਰੰਤ ਜਾਂਚ ਕੀਤੀ ਜਾਵੇ, ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ।

ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ: ਆਨੰਦ ਨਗਰ ਖੰਨਾ ’ਚ ਐਤਵਾਰ ਦੀ ਰਾਤ ਨੂੰ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਦਿਨ ਸਮੇਂ ਵਾਪਰੀ ਘਟਨਾ ’ਚ ਤਿੰਨ ਬੱਚੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਪਾੜਦੇ ਤੇ ਸੜਕ 'ਤੇ ਖਿਲਾਰਦੇ ਦਿਖਾਈ ਦੇ ਰਹੇ ਹਨ। ਗੁਟਕਾ ਸਾਹਿਬ ਦੀ ਇਹ ਬੇਅਦਬੀ ਦੀ ਘਟਨਾ ਸੀਸੀਟੀਵੀ ਕੈਮਰਿਆਂ ’ਚ ਇਹ ਘਟਨਾ ਕੈਦ ਹੋ ਗਈ, ਬੇਅਦਬੀ ਦਾ ਪਤਾ ਲੱਗਣ 'ਤੇ ਇਲਾਕੇ ਦੀ ਸੰਗਤ ’ਚ ਭਾਰੀ ਰੋਸ ਫੈਲ ਗਿਆ ਤੇ ਘਟਨਾ ਸਥਾਨ 'ਤੇ ਵੱਡੀ ਗਿਣਤੀ ’ਚ ਸੰਗਤ ਇਕੱਠੀ ਹੋ ਗਈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤਾਂ ਡੀਐੱਸਪੀ ਸਮਰਾਲਾ ਤਰਲੋਚਨ ਸਿੰਘ ਤੇ ਡੀਐੱਸਪੀ ਖੰਨਾ ਵਿਨੋਦ ਕੁਮਾਰ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਮੌਕੇ ’ਤੇ ਪੁੱਜੀਆਂ ਤੇ ਦੇਰ ਰਾਤ ਤੱਕ ਬੇਅਦਬੀ ਦੇ ਮਾਮਲੇ ਦੀ ਜਾਂਚ ਕਰ ਰਹੀਆਂ ਸਨ। ਬੇਅਦਬੀ ’ਚ ਸ਼ਾਮਲ ਤਿੰਨ ਬੱਚਿਆਂ ਨੂੰ ਪੁਲਿਸ ਹਿਰਾਸਤ ’ਚ ਲੈ ਲਿਆ ਗਿਆ ਸੀ। ਜਿੰਨ੍ਹਾਂ ਤੋਂ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚੀਆਂ ਅਤੇ ਗੁਟਕਾ ਸਾਹਿਬ ਦੇ ਖਿਲਾਰੇ ਅੰਗਾਂ ਨੂੰ ਸਤਿਕਾਰ ਸਾਹਿਤ ਇੱਕਠੇ ਕੀਤਾ ਗਿਆ।
.jpg)
ਐਸਜੀਪੀਸੀ ਟੀਮ ਦੇ ਮੈਂਬਰ ਪਰਮਜੀਤ ਸਿੰਘ ਨੇ ਦੱਸਿਆ ਕਿ ਬੇਅਦਬੀ ਦੀ ਇਹ ਕਾਰਵਾਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਸੀ। ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦੋਸ਼ੀਆਂ ਦੀ ਤੁਰੰਤ ਜਾਂਚ ਕੀਤੀ ਜਾਵੇ, ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ। ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਸ੍ਰੋਮਣੀ ਕਮੇਟੀ ਮੈਂਬਰ ਦੇ ਸਪੁੱਤਰ ਨਵਤੇਜ਼ ਸਿੰਘ ਖੱਟੜਾ, ਆਪ ਆਗੂ ਰਜਿੰਦਰ ਸਿੰਘ ਜੀਤ, ਮੰਤਰੀ ਸੋਂਦ ਦੇ ਓਐੱਸਡੀ ਕਰੁਣ ਅਰੋੜਾ, ਹਰਜੀਤ ਸਿੰਘ ਵਿੱਕੀ ਭਾਟੀਆ ਤੇ ਕੌਂਸਲਰ ਹਰਦੀਪ ਨੀਨੂੰ ਨੇ ਕਿਹਾ ਕਿ ਬੇਅਦਬੀ ਦੀ ਇਸ ਘਟਨਾ ਨੂੰ ਅੰਜਾਮ ਦੇ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਜਾਂਚ ਕਰਨੀ ਚਾਹੀਦੀ ਹੈ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਜਿਸ ਥਾਂ ’ਤੇ ਬੱਚੇ ਰਹਿੰਦੇ ਹਨ, ਉਨ੍ਹਾਂ ਤੋਂ ਸਖ਼ਤੀ ਨਾਲ ਪੁਛੱਗਿੱਛ ਕੀਤੀ ਜਾਵੇ। ਇਹ ਪਰਿਵਾਰਾਂ ਨੂੰ ਜਿਸ ਵਿਅਕਤੀ ਵੱਲੋਂ ਰਹਿਣ ਲਈ ਥਾਂ ਦਿੱਤੀ ਗਈ ਹੈ, ਇਸ ਦੀ ਵੀ ਪੂਰੀ ਪੜਤਾਲ ਕੀਤੀ ਜਾਵੇ।
ਡੀਐੱਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਤਿੰਨ ਬੱਚਿਆਂ ਨੂੰ ਹਿਰਾਸਤ ’ਚ ਲੈ ਲਿਆ ਹੈ। ਸੀਸੀਟੀਵੀ ਕੈਮਰੇ ਸਕੈਨ ਕੀਤੇ ਜਾ ਰਹੇ ਹਨ। ਦੋਸ਼ੀਆਂ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਇਲਾਕੇ ’ਚ ਬਹੁਤ ਸਾਰੇ ਲੋਕ ਬਿਨਾਂ ਤਸਦੀਕ ਦੇ ਰਹਿ ਰਹੇ ਹਨ। ਇਲਾਕੇ ’ਚ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਨੇ ਬਿਨਾਂ ਤਸਦੀਕ ਦੇ ਘਰ ਕਿਰਾਏ 'ਤੇ ਲਿਆ ਹੈ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।