- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੈਂਟੀਨਲ ਸਕੂਲ ਦੇ ਵਿਦਿਆਰਥੀਆਂ ਨੇ ਰਾਮਲੀਲਾ ਦਾ ਕੀਤਾ ਸ਼ਾਨਦਾਰ ਮੰਚਨ

ਸਰਵਣ ਸਿੰਘ ਭੰਗਲਾਂ, ਪੰਜਾਬੀ ਜਾਗਰਣ, ਸਮਰਾਲਾ : ਸੈਂਟੀਨਲ ਇੰਟਰਨੈਸ਼ਨਲ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਰਾਮਲੀਲਾ ਦਾ ਸ਼ਾਨਦਾਰ ਮੰਚਨ ਕੀਤਾ ਅਤੇ ਰਾਵਣ ਦੇ ਪੁਤਲੇ ਦਾ ਦਹਨ ਕਰਕੇ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। ਸਮਾਗਮ ਦੀ ਸ਼ੁਰੂਆਤ ਸਕੂਲ ਵਿਦਿਆਰਥੀਆਂ ਵੱਲੋਂ ਰਾਮ ਲੀਲਾ ਦੀ ਪੇਸ਼ਕਾਰੀ ਨਾਲ ਹੋਈ।ਜਿਸ ਵਿੱਚ ਉਨ੍ਹਾਂ ਨੇ ਭਗਵਾਨ ਸ਼੍ਰੀ ਰਾਮ, ਮਾਤਾ ਸੀਤਾ, ਲਕਸ਼ਮਣ ਅਤੇ ਰਾਵਣ ਦੀਆਂ ਭੂਮਿਕਾਵਾਂ ਨੂੰ ਬਾਖੂਬੀ ਨਿਭਾਇਆ। ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਸਮਰਪਣ ਨੇ ਸਾਰਿਆਂ ਦਾ ਮਨ ਮੋਹ ਲਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਡਾਂਡੀਆ ਡਾਂਸ ਪੇਸ਼ ਕੀਤਾ ਗਿਆ ਜੋ ਸ਼੍ਰੀ ਰਾਮ, ਮਾਤਾ ਸੀਤਾ ਅਤੇ ਲਕਸ਼ਮਣ ਦੇ ਅਯੁੱਧਿਆ ਵਾਪਸ ਪਰਤਨ ਦੀ ਖੁਸ਼ੀ ਵਿੱਚ ਕੀਤਾ ਗਿਆ। ਇਸ ਉਪਰੰਤ ਸਕੂਲ ਦੇ ਮੈਦਾਨ ਵਿੱਚ ਰਾਵਣ ਦੇ ਵਿਸ਼ਾਲ ਪੁਤਲੇ ਦਾ ਦਹਨ ਕੀਤਾ ਗਿਆ।ਸਕੂਲ ਦੀ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਅਤੇ ਅੰਮ੍ਰਿਤਪਾਲ ਕੌਰ ਢਿੱਲੋਂ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਵਿਦਿਆਰਥੀਆਂ ਵੱਲੋਂ ਰਾਮ ਲੀਲਾ ਅਤੇ ਰਾਵਨ ਦਹਨ ਰਾਹੀਂ ਸੱਭਿਆਚਾਰਕ ਕਦਰਾਂ-ਕੀਮਤਾਂ ਨੂੰ ਸਮਝਣ ਅਤੇ ਅਪਨਾਉਣ ਦੀ ਸ਼ਾਨਦਾਰ ਮਿਸਾਲ ਪੇਸ਼ ਕੀਤੀ ਗਈ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪੋ੍ਰਗਰਾਮ ਦੀ ਸਫ਼ਲਤਾ ਲਈ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਟੀਮ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ।