ਅਜੀਤ ਸਿੰਘ ਅਖਾੜਾ, ਜਗਰਾਓਂ : ਪਿੰਡ ਢੋਲਣ ਵਿਖੇ ਐੱਸਐੱਮਓ ਡਾ. ਰਮਨਿੰਦਰ ਕੌਰ ਗਿੱਲ ਦੀ ਅਗਵਾਈ 'ਚ ਹੈਲਥ ਇੰਸਪੈਕਟਰ ਬਲਵੀਰ ਸਿੰਘ ਵੱਲੋਂ ਡੇਂਗੂ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਬਲਵੀਰ ਸਿੰਘ ਨੇ ਹਾਜ਼ਰ ਪਿੰਡ ਵਾਸੀਆਂ ਨੂੰ ਚੱਲ ਰਹੇ ਡੇਂਗੂ ਦੇ ਕਹਿਰ ਸਬੰਧੀ ਵਿਸਥਾਰ ਸਹਿਤ ਦੱਸਿਆ। ਉਨ੍ਹਾਂ ਹਾਜ਼ਰ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਖੜ੍ਹੇ ਪਾਣੀ ਨੂੰ ਸਾਫ ਕਰਨ, ਆਪਣੇ ਆਸ ਪਾਸ ਸਾਫ ਸਫਾਈ ਰੱਖਣ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਹਾਜ਼ਰ ਲੋਕਾਂ ਨੇ ਇਸ ਸਬੰਧੀ ਡਾਕਟਰੀ ਟੀਮ ਤੋਂ ਜਾਣਕਾਰੀ ਹਾਸਲ ਕੀਤੀ।