ਅਰੁਣ ਸਾਹਨੀ ਕਤਲ ਕੇਸ ਦੇ ਸੱਤ ਮੁਲਜ਼ਮ ਗ੍ਰਿਫਤਾਰ
ਅਰੁਣ ਸਾਹਨੀ ਕਤਲ ਕੇਸ ਦੇ ਸੱਤ ਮੁਲਜ਼ਮ ਗ੍ਰਿਫਤਾਰ
Publish Date: Wed, 10 Dec 2025 08:29 PM (IST)
Updated Date: Wed, 10 Dec 2025 08:30 PM (IST)

ਕੁਝ ਹੀ ਘੰਟਿਆਂ ਵਿੱਚ ਪੁਲਿਸ ਨੇ ਸੁਲਝਾਇਆ ਮਾਮਲਾ ਫੋਟੋ 20 ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਅਰੁਣ ਸਾਹਨੀ ਕਤਲ ਕੇਸ ਨੂੰ ਹੱਲ ਕਰਦਿਆਂ ਪੁਲਿਸ ਨੇ ਕੁਝ ਹੀ ਘੰਟਿਆਂ ਵਿੱਚ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਰੁਪਿੰਦਰ ਸਿੰਘ, ਏਡੀਸੀਪੀ ਸਮੀਰ ਵਰਮਾ ਅਤੇ ਏਸੀਪੀ ਕਿੱਕਰ ਸਿੰਘ ਨੇ ਦੱਸਿਆ ਕੀ 10 ਦਸੰਬਰ ਨੂੰ ਥਾਣਾ ਦਰੇਸੀ ਦੇ ਇੰਚਾਰਜ ਸਬ ਇੰਸਪੈਕਟਰ ਗੁਰਮੀਤ ਸਿੰਘ ਨੂੰ ਵਰੁਣ ਸਾਹਨੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਕਿ ਪਿੰਡ ਕਨੇਜਾ ਵਿੱਚ ਪ੍ਰਿੰਟਿੰਗ ਪ੍ਰੈਸ ਦਾ ਕੰਮ ਕਰਨ ਵਾਲੇ ਉਸ ਦੇ ਭਰਾ ਅਰੁਣ ਸਾਹਨੀ 21 ਉੱਪਰ 9 ਦਸੰਬਰ ਦੀ ਰਾਤ ਨੂੰ ਕੁਝ ਵਿਅਕਤੀਆਂ ਨੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਕੰਮ ਤੋਂ ਘਰ ਵਾਪਸ ਪਰਤ ਰਿਹਾ ਸੀ। ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ਦੇ ਭਰਾ ਉੱਪਰ ਅਮਨ, ਹੈਪੀ, ਮਨੋਜ, ਵਿਨੋਦ ਕੁਮਾਰ, ਅਨੀਸ਼ ਕੁਮਾਰ, ਮੋਹਿਤ, ਅਨੁਜ ਕੁਮਾਰ, ਹਿੰਮਤ, ਗੋਬਿੰਦ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਸੀ। ਸ਼ਿਕਾਇਤ ਕਰਤਾ ਦੇ ਮੁਤਾਬਕ ਸਾਰੇ ਮੁਲਜ਼ਮਾਂ ਨੇ ਉਸ ਦੇ ਭਰਾ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਸਨ। ਲਹੂ ਲੁਹਾਨ ਹੋਏ ਅਰੁਣ ਸਾਹਨੀ ਨੂੰ ਇਲਾਜ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੂੰ ਜਿਵੇਂ ਹੀ ਇਸ ਮਾਮਲੇ ਦੀ ਜਾਣਕਾਰੀ ਮਿਲੀ ਤਾਂ ਤੁਰੰਤ ਕਾਰਵਾਈ ਕਰਦਿਆਂ ਐਫਆਈਆਰ ਦਰਜ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਪੁਲਿਸ ਨੇ ਇਸ ਮਾਮਲੇ ਦੇ 7 ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਅਧਿਕਾਰੀਆਂ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਾਨਕ ਨਗਰ ਦੇ ਵਾਸੀ ਹੈਪੀ, ਅਨੀਸ਼ ਕੁਮਾਰ, ਮੋਹਿਤ ਅਤੇ ਅਨੂਜ ਵਜੋਂ ਹੋਈ ਹੈ। ਇਸ ਕੇਸ ਵਿੱਚ ਪੁਲਿਸ ਨੇ ਦੋ ਨਾਬਾਲਿਗ ਲੜਕਿਆਂ ਨੂੰ ਵੀ ਨਾਮਜ਼ਦ ਕੀਤਾ ਹੈ। ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਮਨੋਜ ਦੇ ਖਿਲਾਫ ਪਹਿਲੋਾਂ ਤੋਂ ਹੀ ਥਾਣਾ ਦਰੇਸ਼ੀ ਵਿੱਚ ਚੋਰੀ ਦਾ ਇੱਕ ਕੇਸ ਦਰਜ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਕੋਲੋਂ ਵਧੇਰੇ ਪੁੱਛਗਿਛ ਕਰਕੇ ਹੋਰ ਜਾਣਕਾਰੀਆਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ।