v> ਲੁਧਿਆਣਾ : ਲੁਧਿਆਣਾ ਵਿੱਚ ਅੱਜ ਕੋਰੋਨਾ ਦੇ ਸੱਤ ਨਵੇਂ ਕੇਸ ਆਏ ਹਨ, ਜਿਨ੍ਹਾਂ ਵਿੱਚੋਂ ਛੇ ਕੋਰੋਨਾ ਦੇ ਮਰੀਜ਼ ਆਰਪੀਐੱਫ ਨਾਲ ਸਬੰਧਿਤ ਹਨ ਅਤੇ ਇੱਕ ਮਰੀਜ਼ ਲੁਧਿਆਣਾ ਜ਼ਿਲ੍ਹੇ ਦੇ ਨਾਲ ਸੰਬੰਧਿਤ ਹੈ। ਇਹ ਜ਼ਿਕਰਯੋਗ ਹੈ ਕਿ ਲੁਧਿਆਣਾ ਜ਼ਿਲ੍ਹੇ ਵਿੱਚੋਂ ਅੱਜ 124 ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ । ਜਦਕਿ 250 ਮਰੀਜ਼ਾਂ ਦੀ ਜਾਂਚ ਰਿਪੋਰਟ ਪੈਂਡਿੰਗ ਹੈ ਅਤੇ 53 ਮਰੀਜ਼ਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ।

Posted By: Susheel Khanna