ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ, ਕਈ ਮੁੱਦੇ ਵਿਚਾਰੇ
ਅਕਾਲੀ ਦਲ ਹਲਕਾ ਲੁਧਿਆਣਾ ਪੂਰਬੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਕਈ ਮੁੱਦੇ ਵਿਚਾਰੇ
Publish Date: Tue, 10 Feb 2026 07:11 PM (IST)
Updated Date: Wed, 11 Feb 2026 04:12 AM (IST)

-ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਹੁਣ ਤੋਂ ਹੀ ਯਤਨ ਕਰਨ ਦਾ ਐਲਾਨ ਪੰਜਾਬੀ ਜਾਗਰਣ ਪ੍ਰਤੀਨਿਧ, ਲੁਧਿਆਣਾ : ਸ੍ਰੋਮਣੀ ਅਕਾਲੀ ਦਲ ਲੁਧਿਆਣਾ ਪੂਰਬੀ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਸੱਦੀ ਗਈ, ਜਿਸ ਵਿੱਚ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਉਚੇਚੇ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ’ਚ ਆਉਣ ਵਾਲੀਆਂ ਚੋਣਾਂ ਸਮੇਤ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਕਈ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਵਿੱਚ ਸੀਨੀਅਰ ਅਕਾਲੀ ਆਗੂ ਜੱਥੇਦਾਰ ਰਛਪਾਲ ਸਿੰਘ ਫੌਜੀ, ਸਰਕਲ ਪ੍ਰਧਾਨ ਸਰਬਜੀਤ ਸਿੰਘ ਲਾਡੀ, ਬਲਵਿੰਦਰ ਸਿੰਘ ਐਮਡੀ, ਡਾ. ਅਸ਼ਵਨੀ ਪਾਸੀ, ਕਮਲਜੀਤ ਸਿੰਘ ਨਿੱਕੂ ਗਰੇਵਾਲ, ਸਿਮਰਨਜੀਤ ਸਿੰਘ ਹਨੀ, ਕੌਂਸਲਰ ਕਮਲ ਅਰੋੜਾ, ਡਾ. ਅਨੂਪ ਸਿੰਘ, ਸਿਮਰਨਜੀਤ ਸਿੰਘ ਸਮਰਾ, ਰਜਿੰਦਰ ਸਿੰਘ ਬੱਬੂ ਅਤੇ ਬਲਜੀਤ ਸਿੰਘ ਵੀ ਹਾਜ਼ਰ ਰਹੇ। ਮੀਟਿੰਗ ਦੌਰਾਨ ਪੰਜਾਬ, ਲੁਧਿਆਣਾ ਅਤੇ ਲੁਧਿਆਣਾ ਪੂਰਬੀ ਦੇ ਮੌਜੂਦਾ ਹਾਲਾਤਾਂ ਉੱਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਗਈ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਪੰਜਾਬ ਨੂੰ ਮੁੜ “ਆਪਣਾ ਰਹਿਣ ਯੋਗਾ ਪੰਜਾਬ” ਬਣਾਉਣ ਲਈ ਨਵੇਂ ਪ੍ਰੋਗਰਾਮ ਅਤੇ ਲੋਕ-ਹਿੱਤਕਾਰੀ ਯੋਜਨਾਵਾਂ ਉਲੀਕੀਆਂ ਗਈਆ। ਉਨ੍ਹਾਂ ਕਿਹਾ ਕਿ ਜਲਦ ਹੀ ਜ਼ਮੀਨੀ ਪੱਧਰ ’ਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਜ਼ਮੀਨੀ ਪੱਧਰ ’ਤੇ ਮਜਬੂਤ ਕਰਨ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਪੰਜਾਬ ਅੰਦਰ ਆਉਣ ਵਾਲੀ ਸਰਕਾਰੀ ਸ੍ਰੋਮਣੀ ਅਕਾਲੀ ਦਲ ਦੀ ਹੀ ਬਣੇਗੀ। ਜਿਸ ਤੋਂ ਬਾਅਦ ਪੰਜਾਬ ਮੁੜ ਤੋਂ ਰੰਗਲਾ ਤੇ ਖੁਸ਼ਹਾਲ ਪੰਜਾਬ ਬਣੇਗਾ।