ਵੀਡੀਓ–ਫੋਟੋ ਵਾਇਰਲ ਕਰਨ ਦੀ ਧਮਕੀ ਦੇ ਕੇ ਸਰੀਰਕ ਸ਼ੋਸ਼ਣ, ਤਿੰਨ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ
ਵੀਡੀਓ–ਫੋਟੋ ਵਾਇਰਲ ਕਰਨ ਦੀ ਧਮਕੀ ਦੇ ਕੇ ਸਰੀਰਕ ਸ਼ੋਸ਼ਣ, ਤਿੰਨ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ
Publish Date: Sun, 18 Jan 2026 08:17 PM (IST)
Updated Date: Sun, 18 Jan 2026 08:19 PM (IST)

ਵੀਡੀਓ–ਫੋਟੋ ਵਾਇਰਲ ਕਰਨ ਦੀ ਧਮਕੀ ਦੇ ਕੇ ਸਰੀਰਕ ਸ਼ੋਸ਼ਣ, ਤਿੰਨ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਗੌਰਵ ਕੁਮਾਰ ਸਲੂਜਾ, ਪੰਜਾਬੀ ਜਾਗਰਣ ਲੁਧਿਆਣਾ ਥਾਣਾ ਸਲੇਮ ਟਾਬਰੀ ਵਿੱਚ ਇੱਕ ਮਹਿਲਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਗੰਭੀਰ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਲੇਮ ਟਾਬਰੀ ਦੇ ਅਧੀਨ ਪੈਂਦੇ ਪੀਰੂਬੰਦਾ ਇਲਾਕੇ ’ਚ ਰਹਿੰਦੀ ਔਰਤ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਦੋਸ਼ੀ ਸਰਫਰਾਜ ਖਾਨ, ਫੁੱਲ ਜਹਾਂ ਅਤੇ ਸ਼ਾਇਰਾ ਵਾਸੀ ਸ਼ਿਵਪੁਰੀ ਨੇ ਆਪਸ ਵਿੱਚ ਮਿਲੀਭਗਤ ਕਰਕੇ ਉਸ ਦੀਆਂ ਨਿੱਜੀ ਵੀਡੀਓਆਂ ਅਤੇ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਦੋਸ਼ੀਆਂ ਵੱਲੋਂ ਵਿਆਹ ਦਾ ਲਾਲਚ ਦੇ ਕੇ ਮੁਦਈ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਗਏ। ਮੁਦੱਈ ਨੇ ਦੱਸਿਆ ਕਿ ਦੋਸ਼ੀਆਂ ਨੇ ਉਸ ਨੂੰ ਲੰਬੇ ਸਮੇਂ ਤੱਕ ਮਾਨਸਿਕ ਤੌਰ ‘ਤੇ ਤੰਗ ਪ੍ਰੇਸ਼ਾਨ ਕੀਤਾ ਅਤੇ ਡਰ ਦੇ ਸਾਏ ਹੇਠ ਰੱਖਿਆ। ਮਾਮਲੇ ਦੀ ਜਾਂਚ ਦੌਰਾਨ ਦੋਸ਼ੀਆਂ ਦੀ ਪਛਾਣ ਸਰਫਰਾਜ ਖਾਨ, ਫੁੱਲ ਜਹਾਂ ਅਤੇ ਸ਼ਾਇਰਾ ਵਜੋਂ ਹੋਈ ਹੈ। ਥਾਣਾ ਸਲੇਮ ਟਾਬਰੀ ਤਫਤੀਸ਼ੀ ਅਫਸਰ ਹਰਦੇਵ ਸਿੰਘ ਨੇ ਮੁਦੱਈ ਦੀ ਸ਼ਿਕਾਇਤ ਦੇ ਆਧਾਰ ‘ਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਨਾਲ ਸਬੰਧਤ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।