16 ਮਈ ਨੂੰ ਜਵੱਦੀ ਟਕਸਾਲ ਵਿਖੇ ਕਰਵਾਇਆ ਜਾਵੇਗਾ ਇੱਕ ਰੋਜ਼ਾ ਸੈਮੀਨਾਰ
ਸੈਮੀਨਾਰ ਦੇ ਮੁੱਖ ਮਹਿਮਾਨ ਹੋਣਗੇ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
Publish Date: Wed, 13 May 2026 06:32 PM (IST)
Updated Date: Thu, 14 May 2026 04:07 AM (IST)

ਸੈਮੀਨਾਰ ਦੇ ਮੁੱਖ ਮਹਿਮਾਨ ਹੋਣਗੇ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ --- ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਗੁਰਬਾਣੀ ਦੇ ਪ੍ਰਚਾਰ ਅਤੇ ਪਸਾਰ ਲਈ ਨਿਰੰਤਰ ਕਾਰਜਸ਼ੀਲ ਜਵੱਦੀ ਟਕਸਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚਲੀ ਬਾਣੀ ਦੇ ਰਚਣਹਾਰਿਆਂ ਵਿੱਚੋਂ ਸ੍ਰੋਮਣੀ ਭਗਤ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ, ਉਨਾਂ ਦੇ ਜੀਵਨ ਅਤੇ ਉਨ੍ਹਾਂ ਦੀ ਬਾਣੀ ਵਿੱਚ ਬੇਗਮਪੁਰਾ ਦਾ ਸੰਕਲਪ ਵਿਸ਼ੇ ਤੇ ਇੱਕ ਰੋਜ਼ਾ ਸੈਮੀਨਾਰ 16 ਮਈ ਦਿਨ ਸ਼ਨਿੱਚਰਵਾਰ ਸਵੇਰ 10 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰਵਾਇਆ ਜਾ ਰਿਹਾ ਹੈ। ਸੈਮੀਨਾਰ ਦੇ ਕੋਆਡੀਨੇਟਰ ਡਾ: ਹਰਜੋਧ ਸਿੰਘ ਹੋਣਗੇ। ਜਾਣਕਾਰੀ ਦਿੰਦੇ ਹੋਏ ਟਕਸਾਲ ਦੇ ਮੌਜੂਦਾ ਮੁਖੀ ਸੰਤ ਬਾਬਾ ਅਮੀਰ ਸਿੰਘ ਨੇ ਕਿਹਾ ਮੌਸਮ ਦੇ ਮੱਦੇਨਜ਼ਰ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ। ਸੈਮੀਨਾਰ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੱਖ ਮਹਿਮਾਨ ਹੋਣਗੇ, ਜਦਕਿ ਸੈਮੀਨਾਰ ਦੀ ਪ੍ਰਧਾਨਗੀ ਡਾਕਟਰ ਜਸਪਾਲ ਸਿੰਘ ਸਾਬਕਾ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਕਰਨਗੇ। ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਮਹਿਮਾਨ ਹੋਣਗੇ। ਸੈਮੀਨਾਰ ਦੇ ਭਾਸ਼ਣਾਂ ਦੀ ਆਰੰਭਤਾ ਪ੍ਰੋ: ਗੁਰਨੇਕ ਸਿੰਘ ਸਾਬਕਾ ਵਾਈਸ ਚਾਂਸਲਰ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਕਰਨਗੇ, ਮੁੱਖ ਭਾਸ਼ਣ ਪ੍ਰੋਫੈਸਰ ਅਮਰ ਸਿੰਘ ਡਾਰੈਕਟਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਹੋਵੇਗਾ ਜਦਕਿ ਵਿਦਵਾਨ ਵਕਤੇ ਸੰਤ ਬਾਬਾ ਤੇਜਾ ਸਿੰਘ ਨਿਰਮਲ ਭੇਖਰਤਨ ਖੁੱਡੇ ਵਾਲੇ, ਉੱਘੇ ਸਿੱਖ ਚਿੰਤਕ ਅਨੁਰਾਗ ਸਿੰਘ, ਪ੍ਰੋ: ਰਵੇਲ ਸਿੰਘ, ਪ੍ਰੋ: ਰੌਣਕੀ ਰਾਮ ਸਾਬਕਾ ਪ੍ਰੋਫੈਸਰ ਪੰਜਾਬੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਆਦਿ ਖੋਜ ਭਰਪੂਰ ਪਰਚੇ ਪੜ੍ਹਨਗੇ। ਉਨ੍ਹਾਂ ਜਵੱਦੀ ਟਕਸਾਲ ਵੱਲੋਂ ਨਿਭਾਏ ਜਾ ਰਹੇ ਕੌਮੀ ਫਰਜ਼ ਰੂਪੀ ਕਾਰਜ਼ਾਂ ਦਾ ਲਾਹਾ ਲੈਣ ਲਈ ਸੈਮੀਨਾਰ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ।