ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 13 May 2026 06:33 PM (IST)
Updated Date: Thu, 14 May 2026 04:07 AM (IST)

ਅਵਤਾਰ ਸਿੰਘ ਮੀਤ, ਪੰਜਾਬੀ ਜਾਗਰਣ ਲੁਧਿਆਣਾ ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਲੁਧਿਆਣਾ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2025- 26 ਲਈ ਦਸਵੀਂ ਸ੍ਰੇਣੀ ਦੀ ਸਲਾਨਾ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ। ਨਤੀਜੇ ਦੌਰਾਨ ਸ਼ਹੀਦੀ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ (ਲੁਹਾਰਾ) ਦੇ ਵਿਦਿਆਰਥੀਆਂ ਦਾ ਨਤੀਜਾ 100 ਫੀ਼ਸਦੀ ਰਿਹਾ। ਸਕੂਲ ਦੇ ਪ੍ਧਾਨ ਬਲਦੇਵ ਸਿੰਘ ਦੋਸਾਂਝ ਤੇ ਪ੍ਰਿੰਸੀਪਲ ਸਰਬਜੀਤ ਕੌਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 10ਵੀਂ ਜਮਾਤ ਦੀ ਵਿਦਿਆਰਥਣ ਭਾਵਨਾ ਪੁੱਤਰੀ ਸੂਰਜ ਨੇ 580 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਹੀ ਤਰ੍ਹਾਂ ਸੁਖਪ੍ਰੀਤ ਕੌਰ ਪੁੱਤਰੀ ਧਰਮਿੰਦਰ ਸਿੰਘ ਨੇ 558 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਲ ਕੀਤਾ ਤੇ ਆਸਨੀ ਚੌਰਸੀਆ ਪੁੱਤਰੀ ਅਮਰਜੀਤ ਚੌਰਸੀਆ ਨੇ 556 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਨੇ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸੁੱਭਕਾਮਨਾਵਾਂ ਦਿੱਤੀਆਂ ਤੇ ਸਦਾ ਇਸ ਤਰ੍ਹਾਂ ਹੀ ਸਖ਼ਤ ਮਿਹਨਤ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨਾਲ ਸੀਨੀਅਰ ਪ੍ਰਧਾਨ ਬਲਦੇਵ ਸਿੰਘ ਲੁਹਾਰਾ, ਗੁਰਚਰਨ ਸਿੰਘ ਮਾਲਵਾ, ਰਘੁਵੀਰ ਸਿੰਘ ਤੇ ਹੋਰ ਸਮੂਹ ਮੈਂਬਰ ਸ਼ਾਮਲ ਸਨ। ਸਕੂਲ ਦੇ ਪ੍ਰਿੰਸੀਪਲ ਸਰਬਜੀਤ ਕੌਰ ਨੇ ਵਿਦਿਆਰਥਣ ਦੀ ਸਖ਼ਤ ਮਿਹਨਤ ਨੂੰ ਦੇਖਦਿਆਂ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਦੀ ਲਗਨ, ਮਾਤਾ-ਪਿਤਾ ਦਾ ਸਹਿਯੋਗ ਤੇ ਮਿਹਨਤੀ ਸਟਾਫ ਨੂੰ ਦਿੱਤਾ। ਇਸ ਮੌਕੇ ਤੇ ਵਾਇਸ ਪ੍ਰਿੰਸੀਪਲ ਮਨਦੀਪ ਸਿੰਘ, ਵਾਇਸ ਪ੍ਰਿੰਸੀਪਲ ਜਸਬੀਰ ਕੌਰ, ਰਜਵਿੰਦਰ ਕੌਰ, ਸੁਰਜੀਤ ਕੌਰ, ਅਨੂ ਸ਼ਰਮਾ, ਹਰਜੀਤ ਕੌਰ, ਮੀਨਾ ਬਖ਼ਸ਼ੀ, ਆਸ਼ਾ ਬਾਵਾ, ਸਿਮਰਨਜੀਤ ਕੌਰ, ਗਗਨਦੀਪ ਕੌਰ, ਸੰਗੀਤਾ, ਸੁਰੇਖਾ ਦੇਵੀ, ਸਿਮਰਨ ਕੌਰ, ਵਰਸ਼ਾ, ਤਰਨਪ੍ਰੀਤ ਕੌਰ, ਵੀਰਪਾਲ ਕੌਰ, ਦੁਪਿੰਦਰ ਕੌਰ, ਨੀਲਮ ਸ਼ਰਮਾ, ਸਿਮਰਨਜੀਤ ਕੌਰ, ਡੀਪੀ ਗੁਰਪ੍ਰੀਤ ਸਿੰਘ ਸਮੂਹ ਸਟਾਫ ਸ਼ਾਮਲ ਸਨ।