ਸ਼ਾਹ ਦੀ ਮੋਗਾ ਰੈਲੀ ਪੰਜਾਬ ਦੀ ਰਾਜਨੀਤੀ ’ਚ ਮਹੱਤਵਪੂਰਨ ਹੋਵੇਗੀ : ਬਾਂਸਲ
ਸ਼ਾਹ ਦੀ ਮੋਗਾ ਰੈਲੀ ਪੰਜਾਬ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਹੋਵੇਗੀ-ਬਾਂਸਲ
Publish Date: Tue, 10 Mar 2026 06:32 PM (IST)
Updated Date: Tue, 10 Mar 2026 06:36 PM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਬਾਂਸਲ ਅਤੇ ਭਾਜਪਾ ਆਗੂ ਜਸਪ੍ਰੀਤ ਸਿੰਘ ਹੌਬੀ ਨੇ 14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ ਦੇਸ਼ ਦੇ ਗ੍ਰਹਿ ਮੰਤਰੀ ਅੰਮਿਤ ਸ਼ਾਹ ਦੀ ਰੈਲੀ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਮਹੱਤਵਪੂਰਨ ਸਾਬਤ ਹੋਵੇਗੀ ਅਤੇ ਇਸ ਨਾਲ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਵੱਖ-ਵੱਖ ਇਲਾਕਿਆਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਗਾ ਦੀ ਧਰਤੀ ਤੋਂ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਸਬੰਧੀ ਮਹੱਤਵਪੂਰਨ ਸੰਦੇਸ਼ ਦਿੱਤਾ ਜਾਵੇਗਾ। ਬਾਂਸਲ ਅਤੇ ਹੌਬੀ ਨੇ ਕਿਹਾ ਕਿ ਰੈਲੀ ਨੂੰ ਕਾਮਯਾਬ ਬਣਾਉਣ ਲਈ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਇਸ ਮੌਕੇ ਕਈ ਭਾਜਪਾ ਆਗੂ ਅਤੇ ਵਰਕਰ ਵੀ ਮੌਜੂਦ ਸਨ।