ਸ਼ਰਮਨਾਕ ਕਾਰਾ : ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਵਾਰ-ਵਾਰ ਜਬਰ-ਜਨਾਹ, ਪੀੜਤ ਹੋਈ ਗਰਭਵਤੀ, ਮਾਮਲਾ ਦਰਜ
ਥਾਣਾ ਡਾਬਾ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਾਉਂਦਿਆਂ ਪੀੜਤ ਲੜਕੀ ਨੇ ਦੱਸਿਆ ਕਿ ਨਵੰਬਰ 2025 ਵਿੱਚ ਮੁਲਜ਼ਮ ਨਾਲ ਜਾਣ-ਪਛਾਣ ਹੋਈ ਸੀ। ਲੜਕੀ ਦੇ ਮੁਤਾਬਕ ਮੁਲਜ਼ਮ ਨੇ ਉਸਨੂੰ ਚੰਗੇ ਭਵਿੱਖ ਦੇ ਸਬਜਬਾਗ ਦਿਖਾਉਣੇ ਸ਼ੁਰੂ ਕਰ ਦਿੱਤੇ ਅਤੇ ਉਸ ਨਾਲ ਵਿਆਹ ਕਰਨ ਦਾ ਭਰੋਸਾ ਜਤਾਇਆ
Publish Date: Wed, 03 Jun 2026 12:54 PM (IST)
Updated Date: Wed, 03 Jun 2026 01:01 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਵਿੱਚ ਇੱਕ ਨੌਜਵਾਨ ਖ਼ਿਲਾਫ਼ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਵਾਰ-ਵਾਰ ਜਬਰ ਜਨਾਹ ਕਰਨ ਅਤੇ ਗੈਰ-ਕੁਦਰਤੀ ਸਬੰਧ ਬਣਾਉਣ ਦੇ ਗੰਭੀਰ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਲੰਬੇ ਸਮੇਂ ਤੱਕ ਲੜਕੀ ਦਾ ਜਿਨਸੀ ਸ਼ੋਸ਼ਣ ਕਰਦਾ ਰਿਹਾ, ਜਿਸ ਕਾਰਨ ਉਹ ਗਰਭਵਤੀ ਵੀ ਹੋ ਗਈ ਅਤੇ ਇਸ ਸ਼ਰਮਨਾਕ ਘਟਨਾ ਦਾ ਭੇਤ ਖੁੱਲ ਗਿਆ।
ਥਾਣਾ ਡਾਬਾ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਾਉਂਦਿਆਂ ਪੀੜਤ ਲੜਕੀ ਨੇ ਦੱਸਿਆ ਕਿ ਨਵੰਬਰ 2025 ਵਿੱਚ ਮੁਲਜ਼ਮ ਨਾਲ ਜਾਣ-ਪਛਾਣ ਹੋਈ ਸੀ। ਲੜਕੀ ਦੇ ਮੁਤਾਬਕ ਮੁਲਜ਼ਮ ਨੇ ਉਸਨੂੰ ਚੰਗੇ ਭਵਿੱਖ ਦੇ ਸਬਜਬਾਗ ਦਿਖਾਉਣੇ ਸ਼ੁਰੂ ਕਰ ਦਿੱਤੇ ਅਤੇ ਉਸ ਨਾਲ ਵਿਆਹ ਕਰਨ ਦਾ ਭਰੋਸਾ ਜਤਾਇਆ। ਇਸੇ ਬਹਾਨੇ ਮੁਲਜ਼ਮ ਨੇ ਉਸ ਨਾਲ ਨਜ਼ਦੀਕੀਆਂ ਵਧਾਈਆਂ। ਪੀੜਤਾ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਵਿਆਹ ਦੇ ਵਾਅਦੇ ਦੀ ਆੜ ਹੇਠ ਉਸ ਨਾਲ ਕਈ ਵਾਰ ਜਬਰ ਜਨਾਹ ਕੀਤਾ। ਇਸ ਦੇ ਨਾਲ ਹੀ ਉਹ ਉਸ ਨਾਲ ਗੈਰ-ਕੁਦਰਤੀ ਤਰੀਕੇ ਨਾਲ ਸਬੰਧ ਵੀ ਬਣਾਉਂਦਾ ਰਿਹਾ।
ਸ਼ਿਕਾਇਤ ਮੁਤਾਬਕ ਲਗਾਤਾਰ ਹੋਏ ਜਬਰ ਜਨਾਹ ਕਾਰਨ ਪੀੜਤਾ ਗਰਭਵਤੀ ਹੋ ਗਈ। ਬਾਅਦ ਵਿੱਚ ਜਦੋਂ ਉਸ ਨੂੰ ਅਹਿਸਾਸ ਹੋਇਆ ਕਿ ਮੁਲਜ਼ਮ ਦਾ ਵਿਆਹ ਕਰਨ ਦਾ ਵਾਅਦਾ ਸਿਰਫ਼ ਝਾਂਸਾ ਸੀ। ਇਸ ਸਬੰਧੀ ਲੜਕੀ ਨੇ ਥਾਣਾ ਡਾਬਾ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ।
ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਉਪਰੰਤ ਮੁਲਜ਼ਮ ਜਸਪਾਲ ਬਾਂਗੜ ਦੇ ਰਹਿਣ ਵਾਲੇ ਗੌਰਵ ਕੁਮਾਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੇ ਸਾਰੇ ਤੱਥਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।