- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਈ ਮਹੀਨੇ ਦੌਰਾਨ ਘਰ ਦੀ ਉੱਪਰੀ ਮੰਜ਼ਿਲ ’ਤੇ ਰਹਿੰਦੇ ਇੱਕ ਕਿਰਾਏਦਾਰ ਨੇ ਨਾਬਾਲਿਗ ਨਾਲ ਜਬਰ-ਜਨਾਹ ਕੀਤਾ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਦੌਰਾਨ ਉਸ ਦੇ ਇਕ ਰਿਸ਼ਤੇਦਾਰ ਉੱਤੇ ਵੀ ਪੀੜਤਾ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲੱਗੇ ਹਨ।

ਸਟਾਫ ਰਿਪੋਰਟਰ, ਲੁਧਿਆਣਾ : ਮਹਾਨਗਰ ਲੁਧਿਆਣਾ 'ਚ ਨਾਬਾਲਿਗਾ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਪਿਛਲੇ ਕੁਝ ਦਿਨਾਂ 'ਚ ਹੀ ਸ਼ਹਿਰ ਦੇ ਤਿੰਨ ਵੱਖ-ਵੱਖ ਇਲਾਕਿਆਂ 'ਚ ਨਾਬਾਲਿਗ ਲੜਕੀਆਂ ਨਾਲ ਸਰੀਰਕ ਸੋਚਣ ਦੇ ਮਾਮਲੇ ਦਰਜ ਕੀਤੇ ਗਏ ਹਨ।
ਹੁਣ ਨਵਾਂ ਮਾਮਲਾ ਲੁਧਿਆਣਾ ਦੇ ਕ੍ਰਿਸ਼ਨਾ ਨਗਰ ਇਲਾਕੇ ਤੋ ਸਾਹਮਣੇ ਆਇਆ ਜਿੱਥੇ ਇਕ ਵਿਅਕਤੀ ਅਤੇ ਉਸ ਦੇ ਰਿਸ਼ਤੇਦਾਰ ਨੇ 16 ਸਾਲਾ ਨਾਬਾਲਿਗ ਲੜਕੀ ਨਾਲ ਕਥਿਤ ਗੈਂਗਰੇਪ ਕੀਤਾ। ਪੀੜਤਾ ਵੱਲੋਂ ਪਰਿਵਾਰ ਨੂੰ ਘਟਨਾ ਬਾਰੇ ਜਾਣਕਾਰੀ ਦੇਣ ਤੋਂ ਬਾਅਦ ਪੁਲਿਸ ਤੁਰੰਤ ਹਰਕਤ 'ਚ ਆਈ ਅਤੇ ਇਸ ਮਾਮਲੇ 'ਚ ਕਾਰਵਾਈ ਕਰਦਿਆਂ ਬੀਐਨਐਸ ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ।
ਜਾਣਕਾਰੀ ਅਨੁਸਾਰ ਮਈ ਮਹੀਨੇ ਦੌਰਾਨ ਘਰ ਦੀ ਉੱਪਰੀ ਮੰਜ਼ਿਲ ’ਤੇ ਰਹਿੰਦੇ ਇੱਕ ਕਿਰਾਏਦਾਰ ਨੇ ਨਾਬਾਲਿਗ ਨਾਲ ਜਬਰ-ਜਨਾਹ ਕੀਤਾ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਦੌਰਾਨ ਉਸ ਦੇ ਇਕ ਰਿਸ਼ਤੇਦਾਰ ਉੱਤੇ ਵੀ ਪੀੜਤਾ ਨਾਲ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲੱਗੇ ਹਨ। ਡਰ ਦੇ ਮਾਹੌਲ 'ਚ ਰਹਿ ਰਹੀ ਪੀੜਤਾ ਨੇ ਕੁਝ ਹਫ਼ਤਿਆਂ ਬਾਅਦ ਆਪਣੀ ਮਾਂ ਨੂੰ ਸਾਰੀ ਘਟਨਾ ਦੱਸੀ, ਜਿਸ ਤੋਂ ਬਾਅਦ ਪਰਿਵਾਰ ਪੁਲਿਸ ਕੋਲ ਪਹੁੰਚਿਆ। ਪੁਲਿਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ ’ਤੇ ਲਿਆ ਹੈ, ਜਦਕਿ ਦੂਜੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।