ਲੁਧਿਆਣਾ 'ਚ ਸ਼ਰਮਨਾਕ ਕਾਰਾ: ਮਾਂ ਦੇ ਦੋਸਤ ਦੇ ਭਰਾ ਨੇ ਨਾਬਾਲਗਾ ਨੂੰ ਬਣਾਇਆ ਹਵਸ ਦਾ ਸ਼ਿਕਾਰ; ਬੱਚਾ ਹੋਣ 'ਤੇ ਵਿਆਹ ਤੋਂ ਮੁੱਕਰਿਆ
ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਲਦੀ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੂਬੇ ਦੇ ਕਿਸੇ ਹੋਰ ਸ਼ਹਿਰ ਦੀ ਰਹਿਣ ਵਾਲੀ 16 ਸਾਲ ਦੀ ਬੱਚੀ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਲੁਧਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਨਾਲ ਉਸ ਦੀ ਮਾਤਾ ਦੀ ਸ਼ਾਦੀ ਦੀ ਗੱਲ ਚੱਲਣ ਲੱਗ ਪਈ।
Publish Date: Fri, 08 May 2026 11:42 AM (IST)
Updated Date: Fri, 08 May 2026 11:45 AM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ: ਲੁਧਿਆਣਾ ਦੇ ਇੱਕ ਇਲਾਕੇ ਵਿੱਚ ਜਬਰ-ਜਨਾਹ ਦੀ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਹਵਸ ਵਿੱਚ ਅੰਨ੍ਹੇ ਹੋਏ ਮੁਲਜ਼ਮ ਨੇ ਪਹਿਲੋਂ ਨਾਬਾਲਗ ਬੱਚੀ ਨੂੰ ਜਬਰ-ਜਨਾਹ ਦਾ ਸ਼ਿਕਾਰ ਬਣਾ ਕੇ ਗਰਭਵਤੀ ਕੀਤਾ ਅਤੇ ਬੱਚਾ ਪੈਦਾ ਹੋਣ ਤੋਂ ਬਾਅਦ ਉਹ ਵਿਆਹ ਕਰਵਾਉਣ ਤੋਂ ਸਾਫ ਤੌਰ 'ਤੇ ਮੁਕਰ ਗਿਆ। ਇਸ ਮਾਮਲੇ ਵਿੱਚ ਪੜਤਾਲ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਬੀਐਰਐਸ ਨਗਰ ਦੇ ਰਹਿਣ ਵਾਲੇ ਗਗਨਜੋਤ ਧਾਲੀਵਾਲ ਖਿਲਾਫ ਪੋਕਸੋ ਐਕਟ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਜਲਦੀ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੂਬੇ ਦੇ ਕਿਸੇ ਹੋਰ ਸ਼ਹਿਰ ਦੀ ਰਹਿਣ ਵਾਲੀ 16 ਸਾਲ ਦੀ ਬੱਚੀ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਉਸਦੇ ਪਿਤਾ ਦੀ ਮੌਤ ਤੋਂ ਬਾਅਦ ਲੁਧਿਆਣਾ ਦੇ ਰਹਿਣ ਵਾਲੇ ਇੱਕ ਵਿਅਕਤੀ ਨਾਲ ਉਸ ਦੀ ਮਾਤਾ ਦੀ ਸ਼ਾਦੀ ਦੀ ਗੱਲ ਚੱਲਣ ਲੱਗ ਪਈ। ਇਸੇ ਦੌਰਾਨ ਮਾਂ ਧੀ ਲੁਧਿਆਣਾ ਦੇ ਇੱਕ ਇਲਾਕੇ ਵਿੱਚ ਰਹਿਣ ਲੱਗ ਪਈਆਂ। ਉਕਤ ਵਿਅਕਤੀ ਦਾ ਛੋਟਾ ਭਰਾ ਜੀਵਨ ਜੋਤ ਨੇ ਲੜਕੀ ਦੀ ਮਾਸੂਮੀਅਤ ਦਾ ਫਾਇਦਾ ਚੁੱਕਦੇ ਹੋਏ ਉਸ ਨਾਲ ਦੋਸਤੀ ਕਰ ਲਈ। ਲੜਕੀ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਜੂਨ 2025 ਦੀ ਇਕ ਰਾਤ ਨੂੰ 10:30 ਵਜੇ ਦੇ ਕਰੀਬ ਉਹ ਉਨ੍ਹਾਂ ਦੇ ਘਰ ਆਇਆ ਅਤੇ ਲੜਕੀ ਦੀ ਮਾਸੂਮੀਅਤ ਦਾ ਫਾਇਦਾ ਚੁੱਕਦੇ ਹੋਏ ਉਸਨੂੰ ਵਿਆਹ ਦਾ ਝਾਂਸਾ ਦਿੱਤਾ ਅਤੇ ਜ਼ਬਰਦਸਤੀ ਸਰੀਰਕ ਸਬੰਧ ਬਣਾ ਲਏ। ਲੜਕੀ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਜਿਸ ਤੋਂ ਬਾਅਦ ਉਹ ਗਰਭਵਤੀ ਹੋ ਗਈ ਅਤੇ ਚਾਰ ਮਈ ਨੂੰ ਉਸਨੇ ਇੱਕ ਬੱਚੇ ਨੂੰ ਜਨਮ ਦਿੱਤਾ। ਨਬਾਲਗ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਹੁਣ ਵਿਆਹ ਕਰਵਾਉਣ ਤੋਂ ਸਾਫ ਮੁੱਕਰ ਗਿਆ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਬੀਰਐਸ ਨਗਰ ਦੇ ਵਾਸੀ ਗਗਨਜੋਤ ਸਿੰਘ ਦੇ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।