
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੁਧਿਆਣਾ ਵਿੱਚ ਨਾਬਾਲਗ ਨਾਲ ਕਥਿਤ ਤੌਰ ’ਤੇ ਅਸ਼ਲੀਲ ਹਰਕਤਾਂ ਕਰਨ ਦਾ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਹ ਘਿਨੌਣੀ ਹਰਕਤ ਕਿਸੇ ਹੋਰ ਨੇ ਨਹੀਂ ਬਲਕਿ ਲੜਕੀ ਦੇ ਮੁਤਰਏ ਪਿਤਾ ਨੇ ਕੀਤੀ ਹੈ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਲੁਧਿਆਣਾ ਵਿੱਚ ਨਾਬਾਲਗ ਨਾਲ ਕਥਿਤ ਤੌਰ ’ਤੇ ਅਸ਼ਲੀਲ ਹਰਕਤਾਂ ਕਰਨ ਦਾ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਹ ਘਿਨੌਣੀ ਹਰਕਤ ਕਿਸੇ ਹੋਰ ਨੇ ਨਹੀਂ ਬਲਕਿ ਲੜਕੀ ਦੇ ਮੁਤਰਏ ਪਿਤਾ ਨੇ ਕੀਤੀ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਨਾਬਾਲਗ ਦੇ ਬਿਆਨਾਂ ਦੇ ਆਧਾਰ ’ਤੇ ਉਸਦੇ ਮੁਲਜ਼ਮ ਅਰਵਿੰਦ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਨਾਬਾਲਗ ਨੇ ਬੱਚੀ ਕਿ ਉਸ ਦੀ ਮਾਂ ਨੇ ਮੁਲਜਮ ਅਰਵਿੰਦ ਸਿੰਘ ਨਾਲ ਦੂਸਰਾ ਵਿਆਹ ਕਰਵਾਇਆ ਸੀ। ਬੀਤੇ ਦੀਨੀ ਦੇਰ ਰਾਤ ਜਦੋਂ ਉਸਦੀ ਮਾਂ ਨੀਂਦ ਵਿੱਚ ਸੀ ਤਾਂ ਅਰਵਿੰਦ ਸਿੰਘ ਕਥਿਤ ਤੌਰ ’ਤੇ ਨਾਬਾਲਗ ਦੇ ਕਮਰੇ ਵਿੱਚ ਆਇਆ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ।
ਨਾਬਾਲਗ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਧਾਰਾ 74 ਬੀਐਨਐਸ ਅਤੇ ਧਾਰਾ 4 ਪੋਕਸੋ ਐਕਟ ਤਹਿਤ ਅਰਵਿੰਦ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।