ਲੁਧਿਆਣਾ 'ਚ ਸ਼ਰਮਨਾਕ ਵਾਰਦਾਤ: ਨਾਬਾਲਿਗਾ ਨੂੰ ਕੋਲਡ ਡ੍ਰਿੰਕ 'ਚ ਨਸ਼ਾ ਦੇ ਕੇ ਹੋਟਲ 'ਚ ਕੀਤਾ ਜਬਰ-ਜਨਾਹ, ਪੁਲਿਸ ਨੇ ਦਬੋਚਿਆ ਮੁਲਜ਼ਮ ਹੈਬੋਵਾਲ ’ਚ ਇਕ ਨਾਬਾਲਿਗਾ ਨੂੰ ਕੋਲਡ ਡ੍ਰਿੰਕ ’ਚ ਨਸ਼ੀਲੀ ਵਸਤੂ ਮਿਲਾ ਕੇ ਬੇਹੋਸ਼ ਕਰਨ ਤੋਂ ਬਾਅਦ ਹੋਟਲ ’ਚ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਘਟਨਾ ਤੋਂ ਬਾਅਦ ਮੁਲਜ਼ਮ ਨਾਬਾਲਿਗਾ ਨੂੰ ਡੀਐੱਮਸੀ ਹਸਪਤਾਲ ਦੇ ਬਾਹਰ ਛੱਡ ਕੇ ਫਰਾਰ ਹੋ ਗਿਆ। ਪੜਤਾਲ ਤੋਂ ਬਾਅਦ ਹੈਬੋਵਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਮੁਲਜ਼ਮ ਦੀ ਪਛਾਣ ਦੁਸਹਿਰਾ ਗਰਾਊਂਡ, ਉਪਕਾਰ ਨਗਰ ਦੇ ਵਾਸੀ ਰਹਿਮਾਨ ਖਾਨ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਭਾਰਤੀ ਨਿਆਂ ਸੰਹਿਤਾ ਅਤੇ ਪੋਕਸੋ ਐਕਟ ਦਾਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
Publish Date: Sun, 06 Sep 2026 11:44 AM (IST)
Updated Date: Sun, 06 Sep 2026 11:45 AM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ : ਹੈਬੋਵਾਲ ’ਚ ਇਕ ਨਾਬਾਲਿਗਾ ਨੂੰ ਕੋਲਡ ਡ੍ਰਿੰਕ ’ਚ ਨਸ਼ੀਲੀ ਵਸਤੂ ਮਿਲਾ ਕੇ ਬੇਹੋਸ਼ ਕਰਨ ਤੋਂ ਬਾਅਦ ਹੋਟਲ ’ਚ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਘਟਨਾ ਤੋਂ ਬਾਅਦ ਮੁਲਜ਼ਮ ਨਾਬਾਲਿਗਾ ਨੂੰ ਡੀਐੱਮਸੀ ਹਸਪਤਾਲ ਦੇ ਬਾਹਰ ਛੱਡ ਕੇ ਫਰਾਰ ਹੋ ਗਿਆ। ਪੜਤਾਲ ਤੋਂ ਬਾਅਦ ਹੈਬੋਵਾਲ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਮੁਲਜ਼ਮ ਦੀ ਪਛਾਣ ਦੁਸਹਿਰਾ ਗਰਾਊਂਡ, ਉਪਕਾਰ ਨਗਰ ਦੇ ਵਾਸੀ ਰਹਿਮਾਨ ਖਾਨ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਭਾਰਤੀ ਨਿਆਂ ਸੰਹਿਤਾ ਅਤੇ ਪੋਕਸੋ ਐਕਟ ਦਾਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਥਾਣਾ ਹੈਬੋਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ ਕੁਝ ਸਮਾਂ ਪਹਿਲੋਂ ਰਹਿਮਾਨ ਦੀ ਦੋਸਤੀ ਉਹਨਾਂ ਦੀ ਬੇਟੀ ਨਾਲ ਹੋ ਗਈ ਸੀ। ਮੁਲਜ਼ਮ ਨੇ ਨਾਬਾਲਗ ਨੂੰ ਦੋਸਤੀ ਦੇ ਬਹਾਨੇ ਬੁਲਾਇਆ। ਇਸ ਦੌਰਾਨ ਉਸ ਨੂੰ ਨਸ਼ੀਲੀ ਕੋਲਡ ਡ੍ਰਿੰਕ ਪਿਲਾਈ ਗਈ। ਕੋਲਡ ਡ੍ਰਿੰਕ ਪੀਣ ਤੋਂ ਬਾਅਦ ਨਾਬਾਲਗ ਦੇ ਬੇਹੋਸ਼ ਹੋ ਜਾਣ ’ਤੇ ਮੁਲਜ਼ਮ ਉਸ ਨੂੰ ਇੱਕ ਹੋਟਲ ’ਚ ਲੈ ਗਿਆ। ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਪੜਤਾਲ ਸ਼ੁਰੂ ਕੀਤੀ। ਪੜਤਾਲ ਦੌਰਾਨ ਪੁਲਿਸ ਨੇ ਨਾਮਜ਼ਦ ਮੁਲਜ਼ਮ ਰਹਿਮਾਨ ਖਾਨ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।