ਸ਼ਰਮਨਾਕ ਮਾਮਲਾ: ਤਿੰਨ ਸਾਲ ਦੀ ਮਾਸੂਮ ਨਾਲ ਗੁਆਂਢੀ ਦੀ ਘਿਨਾਉਣੀ ਕਰਤੂਤ, ਮੂੰਹ ’ਤੇ ਹੱਥ ਰੱਖ ਕੇ ਕੀਤੀਆਂ ਅਸ਼ਲੀਲ ਹਰਕਤਾਂ, ਇਲਾਕੇ 'ਚ ਭਾਰੀ ਰੋਸ
ਪੁਲਿਸ ਨੂੰ ਦਿੱਤੇ ਬਿਆਨਾਂ ’ਚ ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਕਰੀਬ ਤਿੰਨ ਸਾਲ ਦੀ ਧੀ ਨਾਲ ਉਸ ਦੇ ਗੁਆਂਢੀ ਸ਼ੰਕਰ ਕੁਮਾਰ ਨੇ ਕਥਿਤ ਤੌਰ ’ਤੇ ਅਸ਼ਲੀਲ ਹਰਕਤਾਂ ਕੀਤੀਆਂ। ਦੋਸ਼ ਹੈ ਕਿ ਮੁਲਜ਼ਮ ਨੇ ਬੱਚੀ ਦੀ ਟੀ-ਸ਼ਰਟ ਉਤਾਰ ਦਿੱਤੀ ਅਤੇ ਉਸ ਦੇ ਮੂੰਹ ’ਤੇ ਹੱਥ ਰੱਖ ਕੇ ਉਸ ਨਾਲ ਗਲਤ ਹਰਕਤਾਂ ਕੀਤੀਆਂ।
Publish Date: Fri, 11 Sep 2026 01:02 PM (IST)
Updated Date: Fri, 11 Sep 2026 01:05 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਥਾਣਾ ਪੀਏਯੂ ਦੇ ਅਧੀਨ ਪੈਂਦੇ ਇੱਕ ਮੁਹੱਲੇ ’ਚ ਤਿੰਨ ਸਾਲ ਦੀ ਮਾਸੂਮ ਬੱਚੀ ਨਾਲ ਉਸ ਦੇ ਗੁਆਂਢੀ ਵੱਲੋਂ ਕਥਿਤ ਤੌਰ ’ਤੇ ਅਸ਼ਲੀਲ ਹਰਕਤਾਂ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ।
ਦੋਸ਼ ਹੈ ਕਿ ਮੁਲਜ਼ਮ ਨੇ ਬੱਚੀ ਦੀ ਟੀ-ਸ਼ਰਟ ਉਤਾਰ ਕੇ ਉਸ ਦੇ ਮੂੰਹ ’ਤੇ ਹੱਥ ਰੱਖ ਦਿੱਤਾ ਅਤੇ ਉਸ ਨਾਲ ਗਲਤ ਹਰਕਤਾਂ ਕੀਤੀਆਂ। ਪੁਲਿਸ ਨੇ ਬੱਚੀ ਦੀ ਮਾਂ ਦੇ ਬਿਆਨਾਂ ’ਤੇ ਸ਼ੰਕਰ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ’ਚ ਬੱਚੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਕਰੀਬ ਤਿੰਨ ਸਾਲ ਦੀ ਧੀ ਨਾਲ ਉਸ ਦੇ ਗੁਆਂਢੀ ਸ਼ੰਕਰ ਕੁਮਾਰ ਨੇ ਕਥਿਤ ਤੌਰ ’ਤੇ ਅਸ਼ਲੀਲ ਹਰਕਤਾਂ ਕੀਤੀਆਂ। ਦੋਸ਼ ਹੈ ਕਿ ਮੁਲਜ਼ਮ ਨੇ ਬੱਚੀ ਦੀ ਟੀ-ਸ਼ਰਟ ਉਤਾਰ ਦਿੱਤੀ ਅਤੇ ਉਸ ਦੇ ਮੂੰਹ ’ਤੇ ਹੱਥ ਰੱਖ ਕੇ ਉਸ ਨਾਲ ਗਲਤ ਹਰਕਤਾਂ ਕੀਤੀਆਂ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਬੱਚੀ ਦੀ ਮਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਸ਼ੰਕਰ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਅਤੇ ਤਫ਼ਤੀਸ਼ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।