- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਦਰਾ ਕਾਲੋਨੀ ਦੇ ਇਲਾਕੇ ’ਚ ਇਕ ਪੁੱਤਰ ਨੇ ਆਪਣੇ ਹੀ 90 ਸਾਲਾ ਪਿਓ ਨੂੰ ਉਸਦੀ ਦੁਕਾਨ ਦੇ ਅੰਦਰ ਸੁੱਟ ਕੇ ਬੁਰੀ ਤਰ੍ਹਾਂ ਕੁੱਟਿਆ ਅਤੇ ਧਮਕੀਆਂ ਦਿੰਦਾ ਹੋਇਆ ਫ਼ਰਾਰ ਹੋ ਗਿਆ। ਪੀੜਤ ਨੇ ਸਿਵਲ ਹਸਪਤਾਲ ਤੋਂ ਆਪਣਾ ਮੈਡੀਕਲ ਕਰਵਾਉਣ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ।

ਜਾਸ, ਲੁਧਿਆਣਾ। ਇੰਦਰਾ ਕਾਲੋਨੀ ਦੇ ਇਲਾਕੇ ’ਚ ਇਕ ਪੁੱਤਰ ਨੇ ਆਪਣੇ ਹੀ 90 ਸਾਲਾ ਪਿਓ ਨੂੰ ਉਸਦੀ ਦੁਕਾਨ ਦੇ ਅੰਦਰ ਸੁੱਟ ਕੇ ਬੁਰੀ ਤਰ੍ਹਾਂ ਕੁੱਟਿਆ ਅਤੇ ਧਮਕੀਆਂ ਦਿੰਦਾ ਹੋਇਆ ਫ਼ਰਾਰ ਹੋ ਗਿਆ। ਪੀੜਤ ਨੇ ਸਿਵਲ ਹਸਪਤਾਲ ਤੋਂ ਆਪਣਾ ਮੈਡੀਕਲ ਕਰਵਾਉਣ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ।
ਪੁਲਿਸ ਨੇ ਮੁਲਜ਼ਮ ਜੋੜੇ ਅਤੇ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਇੰਦਰਾ ਕਾਲੋਨੀ ਦੇ ਵਾਸੀ ਗੁਲਸ਼ਨ, ਉਸਦੀ ਪਤਨੀ ਤੇ ਦਿਵਿਆਂਸ਼ ਦੇ ਤੌਰ ’ਤੇ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਗੁਲਜ਼ਾਰੀ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਆਪਣੀ ਕਰਿਆਨੇ ਦੀ ਦੁਕਾਨ ਹੈ। ਉਸਨੇ ਮੁਲਜ਼ਮ ਪੁੱਤਰ ਨੂੰ ਬੇਦਖ਼ਲ ਕੀਤਾ ਹੋਇਆ ਹੈ।