ਸ਼ਰਮਨਾਕ ਘਟਨਾ: ਔਰਤ ਨੂੰ ਨਸ਼ੀਲਾ ਪਦਾਰਥ ਪਿਆ ਕੇ ਜਬਰ-ਜਨਾਹ, ਵੀਡੀਓ ਵਾਇਰਲ ਕਰਨ ਦੀ ਧਮਕੀ
ਥਾਣਾ ਡੇਹਲੋਂ ਦੀ ਪੁਲਿਸ ਨੇ ਕੋਟ ਮੰਗਲ ਸਿੰਘ ਦੇ ਰਹਿਣ ਵਾਲੇ ਕਮਲਜੀਤ ਸਿੰਘ ਉਰਫ਼ ਰਾਜੂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਉਨ੍ਹਾਂ ਦੇ ਪਰਿਵਾਰ ਵਿੱਚ ਆਉਂਦਾ-ਜਾਂਦਾ ਸੀ ਅਤੇ ਇਸੇ ਦੌਰਾਨ ਉਸ ਨੇ ਔਰਤ ਦਾ ਭਰੋਸਾ ਜਿੱਤ ਲਿਆ।
Publish Date: Thu, 13 Aug 2026 12:17 PM (IST)
Updated Date: Thu, 13 Aug 2026 12:18 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਇਕ ਔਰਤ ਨੂੰ ਨਸ਼ੀਲਾ ਪਦਾਰਥ ਪਿਆ ਕੇ ਉਸ ਨਾਲ ਜਬਰ-ਜਨਾਹ ਕਰਨ ਅਤੇ ਇਸ ਦੌਰਾਨ ਬਣਾਈ ਵੀਡੀਓ ਨੂੰ ਵਾਇਰਲ ਕਰਨ ਦੀ ਧਮਕੀ ਦੇਣ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਉਸਨੂੰ ਬਲੈਕਮੇਲ ਕਰਦਾ ਰਿਹਾ ਤੇ ਉਸਦੇ ਪਰਿਵਾਰ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ।
ਥਾਣਾ ਡੇਹਲੋਂ ਦੀ ਪੁਲਿਸ ਨੇ ਕੋਟ ਮੰਗਲ ਸਿੰਘ ਦੇ ਰਹਿਣ ਵਾਲੇ ਕਮਲਜੀਤ ਸਿੰਘ ਉਰਫ਼ ਰਾਜੂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਉਨ੍ਹਾਂ ਦੇ ਪਰਿਵਾਰ ਵਿੱਚ ਆਉਂਦਾ-ਜਾਂਦਾ ਸੀ ਅਤੇ ਇਸੇ ਦੌਰਾਨ ਉਸ ਨੇ ਔਰਤ ਦਾ ਭਰੋਸਾ ਜਿੱਤ ਲਿਆ।
ਸ਼ਿਕਾਇਤ ਅਨੁਸਾਰ ਨਵੰਬਰ 2024 ’ਚ ਮੁਲਜ਼ਮ ਨੇ ਸਾਜ਼ਿਸ਼ ਤਹਿਤ ਔਰਤ ਦੇ ਪਤੀ, ਸਹੁਰੇ ਤੇ ਸੱਸ ਨੂੰ ਨਵੀਂ ਜਾਇਦਾਦ ਦਿਖਾਉਣ ਦੇ ਬਹਾਨੇ ਘਰੋਂ ਬਾਹਰ ਭੇਜ ਦਿੱਤਾ। ਪਰਿਵਾਰਕ ਮੈਂਬਰਾਂ ਦੇ ਘਰੋਂ ਜਾਣ ਮਗਰੋਂ ਮੁਲਜ਼ਮ ਨੇ ਕੋਲਡ ਡਰਿੰਕ ’ਚ ਨਸ਼ੀਲਾ ਪਦਾਰਥ ਮਿਲਾ ਕੇ ਉਸਨੂੰ ਪਿਲਾਇਆ। ਮੁਲਜ਼ਮ ਨੇ ਬੇਹੋਸ਼ੀ ਦੀ ਹਾਲਤ ਦਾ ਫਾਇਦਾ ਚੁੱਕਦਿਆਂ ਉਸ ਨਾਲ ਜਬਰ-ਜ਼ਨਾਹ ਕੀਤਾ।
ਪੀੜਤਾ ਮੁਤਾਬਕ ਮੁਲਜ਼ਮ ਨੇ ਇਸ ਘਟਨਾ ਦੌਰਾਨ ਮੋਬਾਈਲ ਫੋਨ ਨਾਲ ਉਸਦੀ ਅਸ਼ਲੀਲ ਵੀਡੀਓ ਵੀ ਬਣਾ ਲਈ। ਇਸ ਵੀਡੀਓ ਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ ਮੁਲਜ਼ਮ ਨੇ ਕਥਿਤ ਤੌਰ ’ਤੇ ਉਸਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਔਰਤ ਦਾ ਦੋਸ਼ ਹੈ ਕਿ ਮੁਲਜ਼ਮ ਨੇ ਬਾਅਦ ’ਚ ਵੀ ਕਈ ਵਾਰ ਉਸ ਨਾਲ ਜਬਰਦਸਤੀ ਕੀਤੀ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਉਸਨੂੰ ਵੀਡੀਓ ਜਨਤਕ ਕਰਨ, ਉਸਦੇ ਪਰਿਵਾਰ ਦੀ ਬਦਨਾਮੀ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਿਹਾ। ਲਗਾਤਾਰ ਧਮਕੀਆਂ ਤੋਂ ਪਰੇਸ਼ਾਨ ਹੋ ਕੇ ਔਰਤ ਨੇ ਪੁਲਿਸ ਕੋਲ ਪਹੁੰਚ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।