- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
10 ਸਾਲ ਮਾਸੂਮ ਵਿਦਿਆਰਥਣ ਨੂੰ ਅਸ਼ਲੀਲ ਸਮੱਗਰੀ ਦਿਖਾ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਹ ਸ਼ਰਮਨਾਕ ਹਰਕਤ ਕਿਸੇ ਹੋਰ ਨੇ ਨਹੀਂ ਸਗੋਂ ਬੱਚੀ ਦੇ ਗੁਆਂਢ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਨੇ ਕੀਤੀ ਹੈ

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : 10 ਸਾਲ ਮਾਸੂਮ ਵਿਦਿਆਰਥਣ ਨੂੰ ਅਸ਼ਲੀਲ ਸਮੱਗਰੀ ਦਿਖਾ ਕੇ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਹ ਸ਼ਰਮਨਾਕ ਹਰਕਤ ਕਿਸੇ ਹੋਰ ਨੇ ਨਹੀਂ ਸਗੋਂ ਬੱਚੀ ਦੇ ਗੁਆਂਢ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਨੇ ਕੀਤੀ ਹੈ । ਇਸ ਗੰਭੀਰ ਮਾਮਲੇ ਵਿੱਚ ਥਾਣਾ ਦਰੇਸੀ ਦੀ ਪੁਲਿਸ ਨੇ ਬੱਚੀ ਦੇ ਪਰਿਵਾਰ ਦੀ ਸ਼ਿਕਾਇਤ ’ਤੇ ਗੁਆਂਢੀ ਪੰਕਜ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਦਰੇਸੀ ਦੇ ਅਧੀਨ ਆਉਂਦੇ ਇੱਕ ਇਲਾਕੇ ਦੇ ਰਹਿਣ ਵਾਲੇ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਸਵੇਰੇ ਕਰੀਬ 11 ਵਜੇ ਪੂਰਾ ਪਰਿਵਾਰ ਘਰ ਵਿੱਚ ਮੌਜੂਦ ਸੀ। ਇਸੇ ਦੌਰਾਨ ਉਨ੍ਹਾਂ ਲਈ ਗੌਰ ਕੀਤਾ ਕਿ ਉਹਨਾਂ ਦੀ 10 ਸਾਲ ਦੀ ਬੱਚੀ ਘਰ ਵਿੱਚ ਮੌਜੂਦ ਨਹੀਂ ਸੀ। ਪਰਿਵਾਰ ਨੇ ਉਸ ਦੀ ਭਾਲ ਕੀਤੀ ਤਾਂ ਉਹ ਗੁਆਂਢ ਵਿੱਚ ਰਹਿੰਦੇ ਪੰਕਜ ਦੇ ਕਮਰੇ ਵਿੱਚੋਂ ਮਿਲੀ। ਦੋਸ਼ ਹੈ ਕਿ ਇਸ ਦੌਰਾਨ ਮੁਲਜ਼ਮ ਪੰਕਜ ਵੱਲੋਂ ਬੱਚੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਜਾ ਰਹੀਆਂ ਸਨ।