ਬੇਖ਼ੌਫ਼ ਚੋਰ ਦੀ ਸ਼ਰਮਨਾਕ ਕਰਤੂਤ: ਜੱਜ ਦੇ ਘਰ ਚੋਰੀ ਕਰਕੇ ਭੱਜ ਰਿਹਾ ਸੀ ਮੁਲਜ਼ਮ, ਗਾਰਡ ਨੇ ਰੰਗੇ ਹੱਥੀਂ ਦਬੋਚਿਆ
ਲੱਬ ਰੋਡ ਇਲਾਕੇ ਵਿੱਚ ਮਹਿਲਾ ਜੱਜ ਦੀ ਰਿਹਾਇਸ਼ ’ਤੇ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਇੱਕ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਮੁਲਜ਼ਮ ਜੱਜ ਦੀ ਰਿਹਾਇਸ਼ ਅੰਦਰ ਦਾਖ਼ਲ ਹੋ ਕੇ ਪੁਰਾਣੀਆਂ ਟੂਟੀਆਂ ਅਤੇ ਹੋਰ ਲੋਹੇ ਦਾ ਸਾਮਾਨ ਚੋਰੀ ਕਰ ਰਿਹਾ ਸੀ
Publish Date: Sat, 12 Sep 2026 01:57 PM (IST)
Updated Date: Sat, 12 Sep 2026 02:05 PM (IST)
ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ, ਲੁਧਿਆਣਾ : ਕਲੱਬ ਰੋਡ ਇਲਾਕੇ ਵਿੱਚ ਮਹਿਲਾ ਜੱਜ ਦੀ ਰਿਹਾਇਸ਼ ’ਤੇ ਚੋਰੀ ਕਰਨ ਦੀ ਕੋਸ਼ਿਸ਼ ਕਰ ਰਹੇ ਇੱਕ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਮੁਲਜ਼ਮ ਜੱਜ ਦੀ ਰਿਹਾਇਸ਼ ਅੰਦਰ ਦਾਖ਼ਲ ਹੋ ਕੇ ਪੁਰਾਣੀਆਂ ਟੂਟੀਆਂ ਅਤੇ ਹੋਰ ਲੋਹੇ ਦਾ ਸਾਮਾਨ ਚੋਰੀ ਕਰ ਰਿਹਾ ਸੀ। ਇਸ ਦੌਰਾਨ ਉੱਥੇ ਤਾਇਨਾਤ ਸੁਰੱਖਿਆ ਮੁਲਾਜ਼ਮ ਦੀ ਨਜ਼ਰ ਉਸ ’ਤੇ ਪੈ ਗਈ ਅਤੇ ਉਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ।
ਪੁਲਿਸ ਨੂੰ ਦਿੱਤੇ ਬਿਆਨ ਵਿੱਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਏਐੱਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਮਹਿਲਾ ਜੱਜ ਦੀ ਸੁਰੱਖਿਆ ਲਈ ਤਾਇਨਾਤ ਹੈ। ਬੀਤੀ ਸ਼ਾਮ ਕਰੀਬ ਸਾਢੇ 5 ਵਜੇ ਜਦੋਂ ਉਹ ਜੱਜ ਦੀ ਰਿਹਾਇਸ਼ ਵਿੱਚ ਮੌਜੂਦ ਸਨ ਤਾਂ ਉਸ ਨੇ ਦੇਖਿਆ ਕਿ ਇੱਕ ਵਿਅਕਤੀ ਘਰ ਅੰਦਰੋਂ ਪੁਰਾਣੀਆਂ ਟੂਟੀਆਂ ਅਤੇ ਹੋਰ ਲੋਹੇ ਦਾ ਸਾਮਾਨ ਚੋਰੀ ਕਰ ਰਿਹਾ ਸੀ।
ਸੁਰੱਖਿਆ ਮੁਲਾਜ਼ਮ ਨੂੰ ਦੇਖਦਿਆਂ ਹੀ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮ ਦੀ ਪਛਾਣ ਲਖਨ ਵਾਸੀ ਫਾਜ਼ਿਲਕਾ ਵਜੋਂ ਕੀਤੀ ਹੈ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਚੋਰੀ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਹੈ।