ਆਰਐੱਸ ਹੀਰਾ, ਹੇਡੋਂ ਬੇਟ : ਪਿੰਡ ਮੰਡ ਸ਼ੇਰੀਆਂ-ਬੁਰਜ ਸ਼ੇਰਪੁਰ ਦੀ ਪੰਚਾਇਤ ਵੱਲੋਂ ਪਿੰਡ 'ਚ ਵਿਕਾਸ ਕਾਰਜ ਸ਼ੁਰੂ ਕਰਵਾਉਂਦਿਆਂ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਤੇ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਯੂਥ ਕਾਂਗਰਸੀ ਆਗੂ ਸੁਖਦੀਪ ਸਿੰਘ ਸੋਨੀ ਵੱਲੋਂ ਸ਼ੁਰੂ ਕਰਵਾਇਆ ਗਿਆ।

ਪਿੰਡ ਦੀ ਸਰਪੰਚ ਅਮਨਦੀਪ ਕੌਰ ਦੇ ਪਤੀ ਯੂਥ ਆਗੂ ਸੁਖਦੀਪ ਸਿੰਘ ਸੋਨੀ ਨੇ ਦੱਸਿਆ ਕਿ ਹਲਕਾ ਵਿਧਾਇਕ ਅਮਰੀਕ ਸਿੰਘ ਿਢੱਲੋਂ ਦੇ ਯਤਨਾਂ ਸਦਕਾ ਪਿੰਡ ਦੇ ਵਿਕਾਸ ਲਈ ਗਰਾਂਟ ਜਾਰੀ ਹੋਈ ਹੈ, ਜਿਸ 'ਚੋਂ ਡੇਢ ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਇਸ ਗਰਾਂਟ ਨਾਲ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਕੀਤੀ ਜਾਵੇਗੀ, ਇੰਟਰਲਾਕ ਟਾਈਲਾਂ ਲਾਈਆਂ ਜਾਣਗੀਆਂ ਤੇ ਨਾਲ ਹੀ ਸਜਾਵਟੀ ਬੂਟੇ ਲਗਾਏ ਜਾਣਗੇ। ਹਲਕਾ ਵਿਧਾਇਕ ਅਮਰੀਕ ਸਿੰਘ ਿਢੱਲੋਂ ਤੇ ਯੂਥ ਕਾਂਗਰਸ ਸਮਰਾਲਾ ਦੇ ਪ੍ਰਧਾਨ ਕਰਨਵੀਰ ਸਿੰਘ ਿਢੱਲੋਂ ਦੀ ਅਗਵਾਈ ਹੇਠ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਪਿੰਡ 'ਚ ਖੇਡ ਸਟੇਡੀਅਮ, ਗਲੀਆਂ 'ਚ ਇੰਟਰਲਾਕ ਟਾਈਲਾਂ ਅਤੇ ਸਟਰੀਟ ਲਾਈਟਾਂ ਵੀ ਲਾਈਆਂ ਜਾਣਗੀਆਂ। ਇਸ ਮੌਕੇ ਪੰਚਾਇਤ ਮੈਂਬਰ ਜੋਰਾ ਸਿੰਘ, ਜਸਵਿੰਦਰ ਸਿੰਘ, ਇਕਬਾਲ ਸਿੰਘ, ਸੁਖਦੇਵ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ, ਪ੍ਰਗਟ ਸਿੰਘ, ਗਿਆਨ ਸਿੰਘ, ਗੁਰਨਾਮ ਸਿੰਘ ਆਦਿ ਮੌਜੂਦ ਸਨ।