ਸੁਖਦੇਵ ਸਿੰਘ, ਲੁਧਿਆਣਾ

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵੁਮੈਨ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਐੱਮਏ ਹਿੰਦੀ ਸਮੈਸਟਰ ਚੌਥਾ ਮਈ 2019 ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਦੀ ਵਿਦਿਆਰਥਣ ਸ਼ਿੰਪੀ ਨੇ 74.56 ਫੀਸਦੀ ਅੰਕ ਪ੍ਰਰਾਪਤ ਕਰਕੇ ਪੰਜਾਬ 'ਵਰਸਿਟੀ 'ਚੋਂ 8ਵਾਂ ਤੇ ਕਾਲਜ ਵਿੱਚੋਂ ਪਹਿਲਾ, ਸ਼ਿਵਾਨੀ ਨੇ 72.62 ਫੀਸਦੀ ਅੰਕ ਪ੍ਰਰਾਪਤ ਕਰਕੇ ਕਾਲਜ ਵਿੱਚੋਂ ਦੂਸਰਾ ਤੇ ਸਰਿਤਾ ਨੇ 68.68 ਫੀਸਦੀ ਅੰਕ ਪ੍ਰਰਾਪਤ ਕਰਕੇ ਕਾਲਜ 'ਚੋਂ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪਿ੍ਰੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਕੰਵਲਇੰਦਰ ਸਿੰਘ ਨੇ ਅਧਿਆਪਕਾਂ ਦੀ ਯੋਗ ਅਗਵਾਈ ਤੇ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਸਦਕਾ ਆਪਣੇ ਟੀਚੇ ਦੀ ਪ੍ਰਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਦੇ ਵਧੀਆ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।