ਸੰਤੋਸ਼ ਕੁਮਾਰ ਸਿੰਗਲਾ, ਮਲੌਦ : ਦੀ ਲੁਧਿਆਣਾ ਜਿਲ੍ਹਾ ਸਹਿਕਾਰੀ ਦੁੱਧ ਉਤਾਪਦਕ ਸੰਘ ਮਿਲਕ ਪਲਾਂਟ ਲੁਧਿਆਣਾ ਦੇ ਡਾਇਰੈਕਟਰਾਂ ਦੀ 26 ਅਕਤੂਬਰ ਨੂੰ ਹੋਣ ਵਾਲੀ ਚੋਣ ਲਈ ਹਲਕਾ ਪਾਇਲ ਦੇ ਦੋਵੇਂ ਜੋਨਾਂ ਤੋਂ ਸੋ੍ਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਸਹਾਰਨ ਮਾਜਰਾ ਤੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਹਲਕਾ ਪਾਇਲ ਦੇ ਆਗੂਆਂ ਦੀ ਹਾਜ਼ਰੀ 'ਚ ਦੱਸਿਆ ਕਿ ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਸਰਕਲ ਸਰਪ੍ਰਸਤ ਤੇ ਸੀਨੀਅਰ ਆਗੂ ਗੁਰਜੀਤ ਸਿੰਘ ਪੰਧੇਰ ਖੇੜੀ ਨੂੰ ਤੇ ਜ਼ੋਨ ਪਾਇਲ ਤੋਂ ਸਰਕਲ ਜੱਥੇਦਾਰ ਸ਼ਿਵਰਾਜ ਸਿੰਘ ਜੱਲ੍ਹਾ ਨੂੰ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਗਿਆ ਹੈ। ਉਨਾਂ੍ਹ ਕਿਹਾ ਕਿ ਸੋ੍ਮਣੀ ਅਕਾਲੀ ਦਲ ਇਕਜੁੱਟਤਾ ਨਾਲ ਇਨਾਂ੍ਹ ਚੋਣਾਂ 'ਚ ਲੜ ਕੇ ਜਿੱਤ ਪ੍ਰਰਾਪਤ ਕਰੇਗੀ ਤੇ ਕਾਂਗਰਸ ਦੀ ਕਿਸੇ ਵੀ ਤਰਾਂ੍ਹ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਪ੍ਰਧਾਨ ਸੰਜੀਵ ਪੁਰੀ ਮਲੌਦ, ਸਰਪ੍ਰਸਤ ਗੁਰਜੀਤ ਸਿੰਘ ਪੰਧੇਰ ਖੇੜੀ, ਮੁੱਖ ਬੁਲਾਰਾ ਜਗਦੀਪ ਲਹਿਲ, ਸਰਕਲ ਸ਼ਹਿਰੀ ਪ੍ਰਧਾਨ ਜਗਜੀਤ ਸਿੰਘ ਦੌਲਤਪੁਰ, ਚੇਅਰਮੈਨ ਪਿ੍ਰਤਪਾਲ ਸਿੰਘ ਝੱਮਟ, ਸ਼ਿਵਰਾਜ ਸਿੰਘ ਜੱਲ੍ਹਾ, ਜਸਵੀਰ ਸਿੰਘ ਬਿੱਲੂ ਨਿਜਾਮਪੁਰ, ਨਿਰਮਲ ਸਿੰਘ, ਜੱਥੇ. ਜੋਰਾ ਸਿੰਘ ਆਦਿ ਹਾਜ਼ਰ ਸਨ।