ਸਰਪੰਚ ਸ਼ਿਵਰਾਜ ਨੂੰ ਸਦਮਾ, ਮਾਤਾ ਦਾ ਦੇਹਾਂਤ
ਸ਼੍ਰੋਮਣੀ ਅਕਾਲੀ ਦਲ ਸਰਕਲ ਪ੍ਰਧਾਨ ਸ਼ਿਵਰਾਜ ਨੂੰ ਸਦਮਾ, ਮਾਤਾ ਦਾ ਦੇਹਾਂਤ
Publish Date: Wed, 21 Jan 2026 07:14 PM (IST)
Updated Date: Thu, 22 Jan 2026 04:10 AM (IST)
ਸੁਖਦੇਵ ਗਰਗ, ਪੰਜਾਬੀ ਜਾਗਰਣ, ਜਗਰਾਓਂ : ਹਲਕਾ ਜਗਰਾਓਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ ਦੇ ਮਾਤਾ ਮਲਕੀਤ ਕੌਰ ਬੁੱਧਵਾਰ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਉਨ੍ਹਾਂ ਦੇ ਪਿੰਡ ਅਗਵਾੜ ਲੋਪੋਂ ਖੁਰਦ ਵਿਖੇ ਅੰਤਿਮ ਸੰਸਕਾਰ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐੱਸਆਰ ਕਲੇਰ ਸਾਬਕਾ ਵਿਧਾਇਕ ਜਗਰਾਓਂ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਜਥੇਦਾਰ ਆਤਮਾ ਸਿੰਘ ਬੱਸੂਵਾਲ, ਹਰੀ ਸਿੰਘ ਕਾਉਂਕੇ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਦੀਪਇੰਦਰ ਭੰਡਾਰੀ, ਸਰਕਲ ਪ੍ਰਧਾਨ ਚਰਨਜੀਤ ਸਿੰਘ ਚੀਨੂੰ, ਸਰਪ੍ਰੀਤ ਸਿੰਘ ਕਾਉਂਕੇ, ਪਰਮਿੰਦਰ ਸਿੰਘ ਚੀਮਾ, ਰਣਧੀਰ ਸਿੰਘ ਚੱਕਰ, ਕੁਲਦੀਪ ਸਿੰਘ ਗਿੱਦੜਵਿੰਡੀ, ਤਜਿੰਦਰਪਾਲ ਸਿੰਘ ਕੰਨੀਆਂ, ਦਵਿੰਦਰਜੀਤ ਸਿੰਘ ਸਿੱਧੂ, ਮਨਦੀਪ ਸਿੰਘ ਗ਼ਾਲਿਬ, ਐੱਸਸੀ ਵਿੰਗ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਆਈਟੀ ਵਿੰਗ ਹਲਕਾ ਪ੍ਰਧਾਨ ਸੁਖਦੇਵ ਸਿੰਘ ਜੱਗਾ ਕਾਉਂਕੇ, ਆਈ ਟੀ ਵਿੰਗ ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ, ਜਤਿੰਦਰ ਸਿੰਘ ਜੱਟ ਗਰੇਵਾਲਆਦਿ ਨੇ ਸਰਪੰਚ ਸ਼ਿਵਰਾਜ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਆਤਮਾ ਦੀ ਸਾਂਤੀ ਲਈ ਅਰਦਾਸ ਕੀਤੀ।