ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਵਜਾਇਆ ਚੋਣ ਬਿਗਲ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਦਾਖਾ ਹਲਕੇ ’ਚ ਵਜਾਇਆ ਚੋਣ ਬਿਗਲ
Publish Date: Wed, 01 Jul 2026 07:41 PM (IST)
Updated Date: Thu, 02 Jul 2026 04:08 AM (IST)
-ਆਬਜ਼ਰਵਰ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਮਾਤਾ ਚਰਨਜੀਤ ਕੌਰ ਦਿਓਲ ਦਾ ਕੀਤਾ ਸਨਮਾਨ ਸੁਰਿੰਦਰ ਅਰੋੜਾ, ਪੰਜਾਬੀ ਜਾਗਰਣ, ਮੁੱਲਾਂਪੁਰ ਦਾਖਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਦਾਖਾ ਦੇ ਆਬਜ਼ਰਵਰ ਨਿਯੁਕਤ ਕੀਤੇ ਗਏ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹਲਕੇ ਦੇ ਸਮੂਹ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਓਲ ਦੇ ਮਾਤਾ ਚਰਨਜੀਤ ਕੌਰ ਦਿਓਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਰੋਜ਼ੀ ਬਰਕੰਦੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸੁਨੇਹਾ ਵੀ ਸਾਂਝਾ ਕੀਤਾ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੀ ਰਣਨੀਤੀ, ਜੱਥੇਬੰਦਕ ਮਜ਼ਬੂਤੀ ਅਤੇ ਬੂਥ ਪੱਧਰ ਤੱਕ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਹਰ ਪਿੰਡ, ਹਰ ਬੂਥ ਅਤੇ ਹਰ ਪਰਿਵਾਰ ਤੱਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਪਹੁੰਚਾਉਣ ਦਾ ਟੀਚਾ ਨਿਸ਼ਚਿਤ ਦਿੱਤਾ। ਰੋਜ਼ੀ ਬਰਕੰਦੀ ਨੇ ਕਿਹਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਤੇ ਲੋਕਾਂ ਦਾ ਵਿਸ਼ਵਾਸ ਪਾਰਟੀ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਾਕਤ ਨਾਲ ਸਰਕਾਰ ਬਣਾਏਗਾ, ਕਿਉਂਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਇੱਕ ਤਜਰਬੇਕਾਰ, ਲੋਕ-ਹਿਤੈਸ਼ੀ ਬਦਲਾਅ ਵਜੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਡੀਕ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਦਿਓਲ ਵਿਰੁੱਧ ਦਰਜ ਕੀਤਾ ਕੇਸ ਰਾਜਨੀਤੀ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਨਾ ਤਾਂ ਪਾਰਟੀ ਦੇ ਹੌਸਲੇ ਨੂੰ ਤੋੜ ਸਕਦੇ ਹਨ ਅਤੇ ਨਾ ਹੀ ਵਰਕਰਾਂ ਦੇ ਜਜ਼ਬੇ ਨੂੰ ਕਮਜ਼ੋਰ ਕਰ ਸਕਦੇ ਹਨ। ਇਸ ਮੌਕੇ ਚਰਨਜੀਤ ਕੌਰ ਦਿਓਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿ ਉਹ ਇਕ ਤਜਰਬੇਕਾਰ ਤੇ ਦਲੇਰ ਪਾਰਟੀ ਪ੍ਰਧਾਨ ਹਨ, ਜਿਨ੍ਹਾਂ ਨੇ ਮੁਸੀਬਤ ’ਚ ਹਰ ਇਕ ਦੀ ਦਿਲੋਂ ਸਹਾਇਤਾ ਕੀਤੀ ਹੈ ਅਤੇ ਦਿਓਲ ਪਰਿਵਾਰ ਦੇ ਨਾਲ ਉਨ੍ਹਾਂ ਦੇ ਖੜ੍ਹੇ ਹੋਣ ਨਾਲ ਵਰਕਰਾਂ ਅੰਦਰ ਨਵਾਂ ਜੋਸ਼ ਪੈਦਾ ਹੋਇਆ ਹੈ। ਚਰਨਜੀਤ ਦਿਓਲ ਨੇ ਰੋਜ਼ੀ ਬਰਕੰਦੀ ਦਾ ਹਲਕੇ ਅੰਦਰ ਪੁੱਜਣ ’ਤੇ ਧੰਨਵਾਦ ਕੀਤਾ। ਜਸਕਰਨ ਦਿਓਲ ਵੱਲੋਂ ਸ਼ੁਰੂ ਕੀਤੇ ਮਿਸ਼ਨ ‘ਮੇਰੇ ਪਿੰਡ ਮੇਰੀ ਜਿੰਮੇਵਾਰੀ’ ਤਹਿਤ ਹਲਕੇ ਦੇ ਵੱਖ ਵੱਖ ਪਿੰਡਾਂ ਅੰਦਰ ਆਪਣੀ ਨਿੱਜੀ ਕਮਾਈ ਵਿੱਚੋਂ ਵਿਕਾਸ ਕਾਰਜਾਂ ਲਈ ਦਿੱਤਾ ਜਾ ਰਿਹਾ ਸਹਿਯੋਗ ਲਗਾਤਾਰ ਜਾਰੀ ਰਹੇਗਾ। ਮੀਟਿੰਗ ਦੌਰਾਨ ਹਾਜ਼ਰ ਆਗੂਆਂ ਤੇ ਵਰਕਰਾਂ ਨੇ ਏਕਤਾ ਦਾ ਮੁਜ਼ਾਹਰਾ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਇਤਿਹਾਸਕ ਜਿੱਤ ਯਕੀਨੀ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਜ਼ੋਨ ਇੰਚਾਰਜ ਜਗਦੀਸ਼ ਸਿੰਘ ਗੋਰਸੀਆਂ, ਸੁਖਪਾਲ ਸਿੰਘ ਸੇਖੋਂ ਈਸੇਵਾਲ, ਜੋਨ ਇੰਚਾਰਜ ਬਲਦੇਵ ਸਿੰਘ ਬੀੜ ਗਗੜਾ, ਜ਼ੋਨ ਇੰਚਾਰਜ ਗੁਰਦੀਪ ਸਿੰਘ ਫੱਲੇਵਾਲ, ਜ਼ੋਨ ਇੰਚਾਰਜ ਸਵਰਨ ਸਿੰਘ ਛੱਜਾਵਾਲ, ਯੂਥ ਆਗੂ ਅਮਨਦੀਪ ਸਿੰਘ ਅਮਨਾ ਸਵੱਦੀ, ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਗੁੱਜਰਵਾਲ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਉੱਭੀ, ਐੱਸਸੀ ਵਿੰਗ ਦੇ ਹਲਕਾ ਪ੍ਰਧਾਨ ਬਸੰਤ ਸਿੰਘ, ਬੀਸੀ ਵਿੰਗ ਦੇ ਹਲਕਾ ਪ੍ਰਧਾਨ ਸਿਕੰਦਰ ਸਿੰਘ ਸਿੱਧਵਾਂ, ਇਸਤਰੀ ਵਿੰਗ ਦੇ ਪ੍ਰਧਾਨ ਸੁਖਵਿੰਦਰ ਕੌਰ ਗੁੱਜਰਵਾਲ, ਸਰਕਲ ਪ੍ਰਧਾਨ ਸੁਰਜੀਤ ਸਿੰਘ ਕੋਠੇ ਹਾਂਸ, ਜਸਵਿੰਦਰ ਸਿੰਘ ਗੋਰਸੀਆਂ, ਹਰਪਾਲ ਸਿੰਘ ਕੋਠੇ ਪੋਨਾ, ਗੁਰਦੀਪ ਸਿੰਘ ਸਵੱਦੀ ਕਲਾਂ, ਹਰਿੰਦਰ ਸਿੰਘ ਈਸੇਵਾਲ, ਸੁਰਿੰਦਰ ਸਿੰਘ ਲਤਾਲਾ, ਅੰਮ੍ਰਿਤਪਾਲ ਸਿੰਘ ਖੰਡੂਰ, ਜਗਦੀਪ ਸਿੰਘ ਮੋਹੀ, ਸੁਸ਼ੀਲ ਕੁਮਾਰ ਵਿੱਕੀ ਚੌਧਰੀ, ਸਤਵੰਤ ਸਿੰਘ ਮਲਸੀਹਾਂ ਭਾਈ ਕੇ, ਇਕਬਾਲ ਸਿੰਘ ਪਾਲੀ, ਯੂਥ ਆਗੂ ਗੁਰਿੰਦਰ ਸਿੰਘ ਰੂੰਮੀ, ਦਫ਼ਤਰ ਇੰਚਾਰਜ ਸੁਰਜੀਤ ਸਿੰਘ ਆਲੀਵਾਲ, ਪ੍ਰੀਤਮ ਸਿੰਘ ਆਲੀਵਾਲ, ਗੁਰਪ੍ਰੀਤ ਸਿੰਘ ਬੋਪਾਰਾਏ, ਕਰਨੈਲ ਸਿੰਘ ਪੰਚ, ਗੁਰਦੀਪ ਸਿੰਘ ਪੰਚ, ਬਲਜੀਤ ਸਿੰਘ ਪੰਧੇਰ, ਕਮਲਜੀਤ ਸਿੰਘ ਜੈਲਦਾਰ, ਕਰਤਾਰ ਸਿੰਘ ਗੋਰਸੀਆਂ, ਸੁਖਵਿੰਦਰ ਸਿੰਘ, ਪ੍ਰੇਮ ਸਿੰਘ ਗੋਰਸੀਆਂ, ਗੁਰਦੇਵ ਸਿੰਘ ਪੱਪੂ ਢੋਲਣ, ਗੁਰਿੰਦਰ ਸਿੰਘ ਈਸੇਵਾਲ, ਬਲਵਿੰਦਰ ਸਿੰਘ ਬਿੰਦਾ, ਲਾਲੀ ਗੁੱਜਰਵਾਲ, ਪਰਮਿੰਦਰ ਸਿੰਘ ਪੰਡੋਰੀ, ਬਲਰਾਜ ਸਿੰਘ ਫੱਲੇਵਾਲ, ਯੂਥ ਆਗੂ ਜੋਤ ਫੱਲੇਵਾਲ, ਜਸਪ੍ਰੀਤ ਸਿੰਘ ਤੇ ਉਪਕਾਰ ਸਿੰਘ ਗੁੱਜਰਵਾਲ ਆਦਿ ਹਾਜ਼ਰ ਸਨ।