- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਕੇ ’ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੇ ਤੁਰੰਤ ਦਖ਼ਲ ਦਿੰਦਿਆਂ ਦੋਹਾਂ ਧਿਰਾਂ ਨੂੰ ਸ਼ਾਂਤ ਕੀਤਾ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆ। ਬਾਅਦ ਵਿੱਚ ਵਾਧੂ ਪੁਲਿਸ ਫੋਰਸ ਵੀ ਮੌਕੇ ’ਤੇ ਪਹੁੰਚ ਗਈ, ਜਿਸ ਤੋਂ ਬਾਅਦ ਰਾਜੀਵ ਟੰਡਨ ਦੇ ਕਾਫ਼ਲੇ ਨੂੰ ਸੁਰੱਖਿਆ ਘੇਰੇ ਵਿੱਚ ਉਥੋਂ ਰਵਾਨਾ ਕਰਵਾਇਆ ਗਿਆ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਸੋਸ਼ਲ ਮੀਡੀਆ ਇਨਫਲੂਐਂਸਰ ਚੇਤਨ ਖ਼ਿਲਾਫ਼ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਸੋਮਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਦਾ ਕਾਫ਼ਲਾ ਧਰਨੇ ਵਾਲੀ ਥਾਂ ਦੇ ਨੇੜੇ ਪਹੁੰਚ ਗਿਆ। ਕੁਝ ਪ੍ਰਦਰਸ਼ਨਕਾਰੀਆਂ ਨੇ ਟੰਡਨ ਦੀ ਪਾਇਲਟ ਗੱਡੀ ਨੂੰ ਰੋਕ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਕੁਝ ਸਮੇਂ ਲਈ ਸਥਿਤੀ ਗੰਭੀਰ ਹੋਣ ਦੇ ਅਸਾਰ ਬਣ ਗਏ।
ਘਟਨਾ ਫਰੈਂਡਜ਼ ਰੀਜੈਂਸੀ ਇਲਾਕੇ ਨੇੜੇ ਵਾਪਰੀ, ਜਿੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਚੇਤਨ ਦੇ ਮਾਮਲੇ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਸੀ। ਇਸ ਦੌਰਾਨ ਉੱਥੋਂ ਲੰਘ ਰਹੇ ਰਾਜੀਵ ਟੰਡਨ ਨੂੰ ਪ੍ਰਦਰਸ਼ਨਕਾਰੀਆਂ ਨੇ ਪਛਾਣ ਲਿਆ ਅਤੇ ਉਸ ਦੇ ਕਾਫ਼ਲੇ ਦੇ ਅੱਗੇ ਖੜ੍ਹ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ।
ਮੌਕੇ ’ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੇ ਤੁਰੰਤ ਦਖ਼ਲ ਦਿੰਦਿਆਂ ਦੋਹਾਂ ਧਿਰਾਂ ਨੂੰ ਸ਼ਾਂਤ ਕੀਤਾ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆ। ਬਾਅਦ ਵਿੱਚ ਵਾਧੂ ਪੁਲਿਸ ਫੋਰਸ ਵੀ ਮੌਕੇ ’ਤੇ ਪਹੁੰਚ ਗਈ, ਜਿਸ ਤੋਂ ਬਾਅਦ ਰਾਜੀਵ ਟੰਡਨ ਦੇ ਕਾਫ਼ਲੇ ਨੂੰ ਸੁਰੱਖਿਆ ਘੇਰੇ ਵਿੱਚ ਉਥੋਂ ਰਵਾਨਾ ਕਰਵਾਇਆ ਗਿਆ।
ਘਟਨਾ ਤੋਂ ਬਾਅਦ ਰਾਜੀਵ ਟੰਡਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਜੇਕਰ ਪੁਲਿਸ ਸਮੇਂ ਸਿਰ ਦਖ਼ਲ ਨਾ ਕਰਦੀ ਤਾਂ ਮਾਮਲਾ ਹੋਰ ਵਿਗੜ ਸਕਦਾ ਸੀ। ਦੂਜੇ ਪਾਸੇ, ਪੁਲਿਸ ਅਧਿਕਾਰੀ ਪੂਰੇ ਘਟਨਾਕ੍ਰਮ ਦੀ ਜਾਂਚ ਕਰ ਰਹੇ ਹਨ ਅਤੇ ਮੌਕੇ ’ਤੇ ਮੌਜੂਦ ਲੋਕਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਰਾਜੀਵ ਟੰਡਨ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੀ ਇੱਕ ਟਿੱਪਣੀ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਹੋਰ ਸੰਵੇਦਨਸ਼ੀਲ ਬਣ ਗਿਆ। ਫਿਲਹਾਲ ਪੁਲਿਸ ਵੱਲੋਂ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਇਲਾਕੇ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ।