ਸੁਖਦੇਵ ਗਰਗ, ਜਗਰਾਓਂ : ਸਥਾਨਕ ਸ਼ਿਵਾਲਿਕ ਮਾਡਲ ਸਕੂਲ ਵਿਦਿਆਰਥੀਆਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਮਨਾਉਂਦੇ ਹੋਏ ਸਵੱਛਤਾ ਦਾ ਸੰਦੇਸ਼ ਦਿੱਤਾ। ਸਕੂਲ ਦੇ ਯੂਕੇਜੀ ਕਲਾਸ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਲਈ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਦਰਸ਼ਨ ਸਲੋਗਨ ਬਣਾਇਆ।

ਪਿੰ੍ਸੀਪਲ ਨੀਲਮ ਸ਼ਰਮਾ ਨੇ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦਿਆਂ ਕਿਹਾ ਸਾਨੂੰ ਆਪਣੇ ਦੇਸ਼ ਭਗਤਾਂ ਸਨਮਾਨ ਕਰਨਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਸਾਲਟ ਮੂਵਮੈਂਟ ਐਂਡ ਕਲੀਨ ਮੂਵਮੈਂਟ ਬਾਰੇ ਅਧਿਆਪਕਾਂ ਵੱਲੋਂ ਬਣਾਇਆ ਗਿਆ ਦਿ੍ਸ਼ ਦਿਖਾਇਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।