- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਸਵੰਤ ਸਲੇਮਪੁਰੀ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤ

ਜਰਨੈਲ ਸਿੰਘ ਸਿੱਧੂ, ਪੰਜਾਬੀ ਜਾਗਰਣ
ਸਿੱਧਵਾਂ ਬੇਟ : ਸਿੱਧਵਾਂ ਬੇਟ ਤੋਂ ਪੱਤਰਕਾਰ ਜਸਵੰਤ ਸਿੰਘ ਸਲੇਮਪੁਰੀ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਵੱਡੇ ਭਰਾ ਮਾਸਟਰ ਪੂਰਨ ਸਿੰਘ ਪੁੱਤਰ ਸਵ. ਗੁਰਬਚਨ ਸਿੰਘ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿੱਚ ਹਲਕਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ. ਕੇਐੱਨਐੱਸ ਕੰਗ, ਚੇਅਰਮੈਨ ਪਰਮਿੰਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ ਸਿੱਧੂ, ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਟੀਟੂ, ਸਾਬਕਾ ਸਰਪੰਚ ਪਰਮਜੀਤ ਸਿੰਘ ਠੇਕੇਦਾਰ, ਸਿਮਰਜੀਤ ਸਿੰਘ ਗਿੱਲ, ਸਾਬਕਾ ਚੇਅਰਮੈਨ ਰਸ਼ਪਾਲ ਸਿੰਘ ਤਲਵਾੜਾ, ਕੁਲਵਿੰਦਰ ਸਿੰਘ ਚੰਦੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ, ਮਨਜਿੰਦਰ ਸਿੰਘ ਬਿੰਦਾ ਭਮਾਲ (ਯੂਐੱਸਏ), ਸਾਬਕਾ ਸਰਪੰਚ ਭਗਵੰਤ ਸਿੰਘ ਹੈਪੀ ਭੂਮਾਲ, ਨੰਬਰਦਾਰ ਹਰਿੰਦਰ ਸਿੰਘ ਕਾਕਾ, ਬਲਾਕ ਸੰਮਤੀ ਮੈਂਬਰ ਅਰਸ਼ਪ੍ਰੀਤ ਸਿੰਘ ਥਿੰਦ, ਅਮਨਦੀਪ ਸਿੰਘ ਅਮਨਾ ਥਿੰਦ, ਸਰਪੰਚ ਦਵਿੰਦਰ ਸਿੰਘ ਸਲੇਮਪੁਰੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਇਲਾਵਾ ਪੱਤਰਕਾਰ ਕੁਲਵਿੰਦਰ ਸਿੰਘ ਚੰਦੀ ਮਨਜੀਤ ਸਿੰਘ ਲੀਲਾ, ਕੁਲਵਿੰਦਰ ਸਿੰਘ ਵਿਰਦੀ, ਡਾ. ਕੁਲਦੀਪ ਸਿੰਘ ਮਾਨ ਭੂੰਦੜੀ, ਬਿੱਟੂ ਸਵੱਦੀ, ਤ੍ਰਿਲੋਕ ਸਿੰਘ ਸਵੱਦੀ ਨੇ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਪਰਿਵਾਰ ਅਨੁਸਾਰ ਮਾਸਟਰ ਪੂਰਨ ਸਿੰਘ ਦਾ ਅੰਤਿਮ ਸੰਸਕਾਰ 5 ਨਵੰਬਰ, ਦਿਨ ਵੀਰਵਾਰ ਨੂੰ ਦੁਪਹਿਰ 12 ਵਜੇ ਪਿੰਡ ਸਲੇਮਪੁਰਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।