- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਤਰਾਂ ਅਨੁਸਾਰ, ਪੁਲਿਸ ਪੁੱਛਗਿੱਛ ਦੌਰਾਨ ਰਾਜੂ ਨੇ ਅਚਾਨਕ ਛਾਤੀ ਵਿੱਚ ਦਰਦ ਹੋਣ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਪੁਲਿਸ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਪਹੁੰਚੀ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੁਰੂਆਤੀ ਤੌਰ 'ਤੇ ਉਸ ਦੀ ਮੌਤ ਦਾ ਕਾਰਨ ਹਾਰਟ ਅਟੈਕ (ਦਿਲ ਦਾ ਦੌਰਾ) ਦੱਸਿਆ ਜਾ ਰਹਾ ਹੈ।

ਸੂਤਰਾਂ ਅਨੁਸਾਰ, ਪੁਲਿਸ ਪੁੱਛਗਿੱਛ ਦੌਰਾਨ ਰਾਜੂ ਨੇ ਅਚਾਨਕ ਛਾਤੀ ਵਿੱਚ ਦਰਦ ਹੋਣ ਦੀ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਪੁਲਿਸ ਉਸ ਨੂੰ ਤੁਰੰਤ ਹਸਪਤਾਲ ਲੈ ਕੇ ਪਹੁੰਚੀ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੁਰੂਆਤੀ ਤੌਰ 'ਤੇ ਉਸ ਦੀ ਮੌਤ ਦਾ ਕਾਰਨ ਹਾਰਟ ਅਟੈਕ (ਦਿਲ ਦਾ ਦੌਰਾ) ਦੱਸਿਆ ਜਾ ਰਹਾ ਹੈ।

ਪੁਲਿਸ ਟੀਮ ਰਾਜ ਸਿੰਘ ਨੂੰ ਲੁਧਿਆਣਾ ਲੈ ਕੇ ਜਾ ਰਹੀ ਸੀ ਪਰ ਰਸਤੇ ’ਚ ਉਸਦੀ ਤਬੀਅਤ ਜ਼ਿਆਦਾ ਵਿਗੜਨ ਗਈ, ਫਿਰ ਰਾਜ ਸਿੰਘ ਨੂੰ ਲੁਧਿਆਣਾ ਦੀ ਹੱਦ ’ਤੇ ਹੀ ਪੈਂਦੇ ਗਲੋਬਲ ਹਾਰਟ ਹਸਪਤਾਲ ਲੈ ਕੇ ਪੁੱਜੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੂਟਰ ਰਾਜ ਸਿੰਘ ਦੀ ਮੌਤ ਦੀ ਐੱਸਐੱਸਪੀ ਡਾਕਟਰ ਅੰਕੁਰ ਗੁਪਤਾ ਨੇ ਪੁਸ਼ਟੀ ਕੀਤੀ।
ਹਾਲਾਂਕਿ, ਰਾਜੂ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਪੁਲਿਸ ਵੱਲੋਂ ਮਾਮਲੇ ਵਿੱਚ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਹਿਰਾਸਤ ਵਿੱਚ ਹੋਈ ਇਸ ਮੌਤ ਤੋਂ ਬਾਅਦ ਹੁਣ ਪੋਸਟਮਾਰਟਮ ਰਿਪੋਰਟ ਅਤੇ ਹੋਰ ਜਾਂਚ ਦੇ ਆਧਾਰ 'ਤੇ ਮੌਤ ਦੇ ਹਾਲਾਤ ਸਪੱਸ਼ਟ ਹੋਣਗੇ।
ਤੁਹਾਨੂੰ ਦੱਸ ਦਈਏ ਕਿ ਜਗਰਾਓਂ ਪੁਲਿਸ ਨੇ ਛੇ ਦਿਨ ਪਹਿਲਾਂ ਰਾਜੋਆਣਾ ਦੇ ਗੁਰਦੁਆਰਾ ਸਾਹਿਬ ਤੇ ਫਾਇਰਿੰਗ ਕਰਨ ਵਾਲਿਆਂ 'ਚੋਂ ਇਕ ਸ਼ੂਟਰ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਜ਼ਿਲ੍ਹਾ ਲੁਧਿਆਣਾ ਦੇ ਦਿਹਾਤੀ ਦੀ ਪੁਲਿਸ ਤੋਂ ਇਲਾਵਾ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਇਸ ਮਾਮਲੇ ਦੀ ਜਾਂਚ ਕਰਦਿਆਂ ਮੁੱਖ ਸ਼ੂਟਰ ਤੋਂ ਇਲਾਵਾ ਤਿੰਨ ਹੋਰ ਵਿਅਕਤੀਆਂ ਦੀ ਸ਼ਮੂਲੀਅਤ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪਾਮਾਰੀ ਸ਼ੁਰੂ ਕੀਤੀ।
ਸੋਮਵਾਰ ਨੂੰ ਐੱਸ.ਐੱਸ.ਪੀ. ਡਾਕਟਰ ਅੰਕੁਰ ਗੁਪਤਾ ਅਤੇ ਕਾਊਂਟਰ ਇੰਟੈਲੀਜੈਂਸ ਦੇ ਏ.ਆਈ.ਜੀ. ਪ੍ਰਗਿਆ ਜੈਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ 28 ਅਕਤੂਬਰ ਦੀ ਤੜਕਸਾਰ ਕਰੀਬ ਸਵੇਰੇ ਦੋ ਅਣਪਛਾਤੇ ਵਿਅਕਤੀਆਂ ਨੇ ਪਿੰਡ ਰਾਜੋਆਣਾ ਦੇ ਗੁਰਦੁਆਰਾ ਸਾਹਿਬ ਦੇ ਅੰਦਰ ਆ ਕੇ ਫਾਇਰਿੰਗ ਕੀਤੀ। ਇਸ ਘਟਨਾ 'ਚ ਦੋਵਾਂ ਪੁਲਿਸ ਟੀਮਾਂ ਨੇ ਕਾਰਵਾਈ ਕਰਦਿਆਂ ਮੁੱਖ ਸ਼ੂਟਰ ਰਾਜ ਸਿੰਘ ਉਰਫ ਰਾਜੂ ਪੁੱਤਰ ਸੰਪੂਰਨ ਸਿੰਘ ਵਾਸੀ ਨੂਰਪੁਰ ਮਛੀਵਾੜਾ ਜੋ ਕਿ ਜ਼ਿਲ੍ਹਾ ਫਿਰੋਜ਼ਪੁਰ 'ਚ ਪੈਂਦਾ ਹੈ, ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸ਼ੂਟਰ ਖਿਲਾਫ ਪਹਿਲਾਂ ਵੀ ਸੰਗੀਨ ਧਰਾਵਾਂ ਤਹਿਤ ਸੱਤ ਮੁਕਦਮੇ ਦਰਜ ਹਨ ਅਤੇ ਉਹ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦਿਨ ਤੋਂ ਸੱਤ ਦਿਨ ਪਹਿਲਾਂ ਹੀ ਜੇਲ੍ਹ 'ਚੋਂ ਜ਼ਮਾਨਤ 'ਤੇ ਆਇਆ ਸੀ।