ਚੋਰੀ ਦੇ ਮੋਬਾਈਲ ਖਰੀਦਣ-ਵੇਚਣ ਵਾਲਾ ਦੁਕਾਨਦਾਰ ਕਾਬੂ
ਚੋਰੀ ਦੇ ਮੋਬਾਈਲ ਫੋਨਾਂ ਦੀ ਖਰੀਦੋ ਫਰੋਖਤ ਕਰਨ ਵਾਲਾ ਦੁਕਾਨਦਾਰ ਕਾਬੂ
Publish Date: Sun, 19 Apr 2026 06:17 PM (IST)
Updated Date: Sun, 19 Apr 2026 06:21 PM (IST)
ਕ੍ਰਾਈਮ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਅਜਿਹੇ ਦੁਕਾਨਦਾਰ ਨੂੰ ਗ੍ਰਿਫਤਾਰ ਕੀਤਾ ਹੈ ਜੋ ਚੋਰੀ ਦੇ ਮੋਬਾਈਲ ਫੋਨ ਵੇਚਦਾ ਅਤੇ ਖਰੀਦਦਾ ਸੀ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰੂ ਗੋਬਿੰਦ ਸਿੰਘ ਨਗਰ ਡਾਬਾ ਦੇ ਰਹਿਣ ਵਾਲੇ ਸੁਭਾਸ਼ ਧੀਰ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੋ ਸੂਚਨਾ ਮਿਲੀ ਕਿ ਡਾਬਾ ਇਲਾਕੇ ਦਾ ਰਹਿਣ ਵਾਲਾ ਸੁਭਾਸ਼ ਧੀਰ ਗੁੜ ਮੰਡੀ ਇਲਾਕੇ ਵਿਚ ਨਾਰੰਗ ਮੋਬਾਈਲ ਨਾਮ ਦੀ ਦੁਕਾਨ ਚਲਾਉਂਦਾ ਹੈ। ਪੁਲਿਸ ਨੂੰ ਇਹ ਵੀ ਜਾਣਕਾਰੀ ਮਿਲੀ ਕਿ ਮੁਲਜ਼ਮ ਚੋਰੀ ਦੇ ਮੋਬਾਈਲ ਫੋਨ ਵੇਚਦਾ ਅਤੇ ਖਰੀਦਦਾ ਹੈ। ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਦਬਿਸ਼ ਦੇ ਕੇ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ ਅਤੇ ਉਸਦੇ ਕਬਜ਼ੇ ਵਿਚੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ। ਜਾਂਚ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮ ਖਿਲਾਫ ਐੱਫਆਈਆਰ ਦਰਜ ਕਰ ਕੇ ਅਗਲੇਰੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਦੌਰਾਨੇ ਤਫਤੀਸ਼ ਮੁਲਜ਼ਮ ਕੋਲੋਂ ਕਈ ਖੁਲਾਸੇ ਹੋ ਸਕਦੇ ਹਨ।