ਬਰਥ ਡੇਅ ਪਾਰਟੀ 'ਚ ਚੱਲੀਆਂ ਗੋਲੀਆਂ, ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ 'ਤੇ ਜਾਨਲੇਵਾ ਹਮਲਾ; ਲੱਤ 'ਚ ਗੋਲੀ ਮਾਰ ਕੇ ਕੀਤਾ ਜ਼ਖ਼ਮੀ ਜਨਮ ਦਿਨ ਦੀ ਪਾਰਟੀ ਦੌਰਾਨ ਹੋਈ ਤਕਰਾਰ ਨੇ ਉਸ ਸਮੇਂ ਖ਼ੌਫਨਾਕ ਰੂਪ ਧਾਰ ਲਿਆ, ਜਦੋਂ ਕੁਝ ਵਿਅਕਤੀ ਨੇ ਪਹਿਲਾਂ ਨੌਜਵਾਨ ਨਾਲ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਕਥਿਤ ਤੌਰ ’ਤੇ ਗੋਲੀ ਚਲਾ ਦਿੱਤੀ। ਗੋਲੀ ਸਿੱਧੀ ਨੌਜਵਾਨ ਦੀ ਲੱਤ ਵਿੱਚ ਲੱਗੀ, ਜਿਸ ਕਾਰਣ ਉਹ ਗੰਭੀਰ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਪੁਲਿਸ ਨੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਸਮੇਤ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Thu, 10 Sep 2026 01:50 PM (IST)
Updated Date: Thu, 10 Sep 2026 01:51 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਜਨਮ ਦਿਨ ਦੀ ਪਾਰਟੀ ਦੌਰਾਨ ਹੋਈ ਤਕਰਾਰ ਨੇ ਉਸ ਸਮੇਂ ਖ਼ੌਫਨਾਕ ਰੂਪ ਧਾਰ ਲਿਆ, ਜਦੋਂ ਕੁਝ ਵਿਅਕਤੀ ਨੇ ਪਹਿਲਾਂ ਨੌਜਵਾਨ ਨਾਲ ਕੁੱਟਮਾਰ ਕੀਤੀ ਅਤੇ ਬਾਅਦ ਵਿੱਚ ਕਥਿਤ ਤੌਰ ’ਤੇ ਗੋਲੀ ਚਲਾ ਦਿੱਤੀ। ਗੋਲੀ ਸਿੱਧੀ ਨੌਜਵਾਨ ਦੀ ਲੱਤ ਵਿੱਚ ਲੱਗੀ, ਜਿਸ ਕਾਰਣ ਉਹ ਗੰਭੀਰ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਪੁਲਿਸ ਨੇ ਮਾਮਲੇ ਵਿੱਚ ਨਾਮਜ਼ਦ ਮੁਲਜ਼ਮਾਂ ਸਮੇਤ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਡਾਕਟਰ ਅੰਬੇਦਕਰ ਨਗਰ ਦੇ ਵਾਸੀ 21 ਸਾਲਾ ਜਤਿਨ ਨੇ ਦੱਸਿਆ ਕਿ ਉਹ ਆਪਣੇ ਦੋਸਤ ਪ੍ਰਿੰਸ ਦੇ ਜਨਮ ਦਿਨ ਦੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਆਹਤਾ ਵਰਲਡ ਆਫ ਵਿਸਕੀ ਨੇੜੇ ਕਿਜ਼ ਹੋਟਲ ਗਿਆ ਸੀ। ਪਾਰਟੀ ਦੌਰਾਨ ਪ੍ਰਿੰਸ ਦੀ ਉੱਥੇ ਮੌਜੂਦ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਸ਼ਿਕਾਇਤਕਰਤਾ ਮੁਤਾਬਕ ਬਹਿਸ ਵਧਣ ’ਤੇ ਵੀਰ ਚਿਕਨ ਦੇ ਮਾਲਕ, ਸੋਨੂੰ ਅਤੇ ਗੁਰੀ ਸਮੇਤ ਕੁਝ ਹੋਰ ਅਣਪਛਾਤੇ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਗੁਰੀ ਨੇ ਕਥਿਤ ਤੌਰ ’ਤੇ ਹਥਿਆਰ ਕੱਢ ਕੇ ਗੋਲੀ ਚਲਾ ਦਿੱਤੀ। ਗੋਲੀ ਨੌਜਵਾਨ ਦੀ ਲੱਤ ਵਿੱਚ ਜਾ ਲੱਗੀ, ਜਿਸ ਨਾਲ ਉਹ ਜ਼ਖ਼ਮੀ ਹੋ ਕੇ ਡਿੱਗ ਪਿਆ।
ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਹੋਏ ਫਰਾਰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭੂਮਿਕਾ ਦੀ ਜਾਂਚ ਦੇ ਨਾਲ-ਨਾਲ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਕਿੱਥੋਂ ਆਇਆ ਅਤੇ ਗੋਲੀ ਕਿਸ ਵਿਅਕਤੀ ਵੱਲੋਂ ਚਲਾਈ ਗਈ। ਘਟਨਾ ਸਥਾਨ ਦੇ ਆਲੇ ਦੁਆਲੇ ਲੱਗੇ ਨਿਗਰਾਨੀ ਕੈਮਰਿਆਂ ਦੀਆਂ ਤਸਵੀਰਾਂ ਅਤੇ ਹੋਰ ਸਬੂਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਵਿੱਚ ਹਮਲਾ, ਗੋਲੀ ਚਲਾਉਣ, ਧਮਕੀਆਂ ਦੇਣ ਅਤੇ ਹਥਿਆਰ ਦੀ ਵਰਤੋਂ ਸਬੰਧੀ ਕਾਰਵਾਈ ਕਰਦਿਆਂ ਜਾਂਚ ਅੱਗੇ ਵਧਾ ਦਿੱਤੀ ਹੈ।