- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਅਦ ਨੇ ਨੌਜਵਾਨ ਵਰਗ ਨੂੰ ਅੱਗੇ ਲਿਆਉਣ ਲਈ ਸੌਂਪੀਆਂ ਜਿੰਮੇਵਾਰੀਆਂ

- ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ’ਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਵੱਧ ਅਧਿਕਾਰ ਦਿੱਤੇ ਜਾਣਗੇ : ਢਿੱਲੋਂ
ਸਰਵਣ ਸਿੰਘ ਭੰਗਲਾਂ, ਪੰਜਾਬੀ ਜਾਗਰਣ
ਸਮਰਾਲਾ : ਸ਼੍ਰੋਮਣੀ ਅਕਾਲੀ ਦਲ ਜੋ ਮੁੱਢ ਤੋਂ ਹੀ ਪੰਜਾਬ ਅਤੇ ਪੰਜਾਬੀਅਤ ਨਾਲ ਦਿਲੋਂ ਜੁੜਿਆ ਹੋਇਆ ਹੈ, ਜਿਸ ਨੇ ਹਮੇਸ਼ਾ ਪੰਜਾਬ ਦੀ ਭਲਾਈ ਅਤੇ ਵਿਕਾਸ ਕੰਮਾਂ ਨੂੰ ਤਰਜੀਹ ਦਿੱਤੀ ਹੈ। ਅਕਾਲੀ ਦਲ ਜੋ ਪੰਜਾਬ ਦੀ ਇੱਕੋ ਇਕ ਖੇਤਰੀ ਪਾਰਟੀ ਹੈ ਅਤੇ ਇਸ ਵਿੱਚ ਕੰਮ ਕਰਦੇ ਹਰੇਕ ਵਰਕਰ ਨੂੰ ਉਸ ਦੀ ਕਾਰਜਕੁਸ਼ਲਤਾ ਦੇ ਆਧਾਰ ’ਤੇ ਨੁਮਾਇੰਦਗੀ ਦਿੱਤੀ ਜਾਂਦੀ ਹੈ। ਪਿਛਲੇ ਅਰਸੇ ਤੋਂ ਪੰਜਾਬ ਦੀ ਬਹੁਤੀ ਨੌਜਵਾਨੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਚੁੱਕੀ ਹੈ ਅਤੇ ਬਾਕੀ ਵੀ ਜੁੜਨ ਲਈ ਉਤਾਵਲੀ ਹੈ। ਇਸ ਗੱਲ ਦਾ ਪ੍ਰਗਟਾਵਾ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਨੇ ਸਮਰਾਲਾ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹਲਕਾ ਸਮਰਾਲਾ ਦੇ ਨੌਜਵਾਨਾਂ ਨੂੰ ਵੱਖ-ਵੱਖ ਨੁਮਾਇੰਦਗੀਆਂ ਸੌਂਪਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅੰਦਰ ਪਾਰਟੀ ਪ੍ਰਤੀ ਵੱਧ ਰਹੇ ਜਜ਼ਬੇ ਨੂੰ ਦੇਖਦੇ ਹੋਏ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੇ ਵਿਕਾਸ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਧ ਤੋਂ ਵੱਧ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦਿੱਤੀ ਜਾਵੇ। ਇਸੇ ਲੜੀ ਤਹਿਤ ਸਮਰਾਲਾ ਹਲਕੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੁਆਰਾ ਪਾਰਟੀ ਪ੍ਰਤੀ ਕੀਤੇ ਕਾਰਜਾਂ ਨੂੰ ਮੁੱਖ ਰੱਖਦੇ ਹੋਏ ਹਰਜੋਤ ਸਿੰਘ ਮਾਂਗਟ ਪ੍ਰਧਾਨ ਯੂਥ ਵਿੰਗ ਹਲਕਾ ਸਮਰਾਲਾ ਨਾਲ ਵਿਚਾਰ ਚਰਚਾ ਕਰਕੇ ਅਤੇ ਉਨ੍ਹਾਂ ਦੀ ਸਹਿਮਤੀ ਨਾਲ ਵੱਖ ਵੱਖ ਖੇਤਰਾਂ ਵਿੱਚ ਨੁਮਾਇੰਦਗੀ ਦੇ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ, ਜਿਸ ਵਿੱਚ ਹਲਕਾ ਸਮਰਾਲਾ ਦੀ ਯੂਥ ਕੋਰ ਕਮੇਟੀ ਵਿੱਚ ਧਰਮਿੰਦਰ ਸਿੰਘ ਸ਼ੈਰੀ, ਸੰਜੀਵ ਮੜਕਣ, ਏਕਮਜੋਤ ਸਿੰਘ ਕਲਾਲਮਾਜਰਾ, ਸਤਵੀਰ ਸਿੰਘ ਸਰਵਰਪੁਰ, ਅਰਸ਼ਦੀਪ ਸਿੰਘ ਰਾਏ, ਅਮਨਦੀਪ ਸਿੰਘ ਬੈਂਸ, ਦਵਿੰਦਰ ਸਿੰਘ ਕੰਗ, ਮਨਦੀਪ ਸਿੰਘ ਬਗਲੀ ਕਲਾਂ, ਰੁਪਿੰਦਰ ਸਿੰਘ ਛੋੜੀਆਂ, ਗਗਨਦੀਪ ਸਿੰਘ ਮੰਜਾਲੀ, ਅਮਰਜੀਤ ਸਿੰਘ ਮਨੀ ਮਾਂਗਟ, ਮਨਿੰਦਰ ਸ਼ਾਹੀ ਨਿਯੁਕਤ ਕੀਤੇ ਗਏ, ਜੋ ਹਲਕਾ ਸਮਰਾਲਾ ਵਿੱਚ ਯੂਥ ਅਕਾਲੀ ਦਲ ਦੇ ਕਾਰਜਾਂ ਦੀ ਨਿਗਰਾਨੀ ਕਰੇਗੀ, ਬਾਕੀ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰ ਕੇ ਆਮ ਲੋਕਾਂ ਨਾਲ ਰਾਬਤਾ ਕਾਇਮ ਦੀ ਸੇਧ ਪ੍ਰਦਾਨ ਕਰੇਗੀ।
ਇਸ ਤੋਂ ਇਲਾਵਾ ਗਗਨਦੀਪ ਸਿੰਘ ਉਟਾਲਾਂ ਨੂੰ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਹਲਕਾ ਸਮਰਾਲਾ, ਦਲਜੀਤ ਸਿੰਘ ਬੁੱਲੇਵਾਲ, ਕਮਲਦੀਪ ਸਿੰਘ ਬੌਂਦਲ, ਸੰਜੀਵ ਸ਼ਾਹੀ ਯੂਥ ਜਨਰਲ ਸਕੱਤਰ ਹਲਕਾ ਸਮਰਾਲਾ, ਮਨਦੀਪ ਸਿੰਘ ਮਨੀ ਯੂਥ ਜਨਰਲ ਸਕੱਤਰ (ਸ਼ਹਿਰੀ ਸਮਰਾਲਾ), ਸੁਰਿੰਦਰ ਸਿੰਘ ਗੋਲਡੀ ਪ੍ਰਧਾਨ ਯੂਥ ਅਕਾਲੀ ਦਲ (ਬਲਾਕ ਸਮਰਾਲਾ), ਕੁਲਵਿੰਦਰ ਸਿੰਘ ਸਨੀ ਲੱਖੋਵਾਲ ਪ੍ਰਧਾਨ ਯੂਥ ਅਕਾਲੀ ਦਲ (ਬਲਾਕ ਮਾਛੀਵਾੜਾ ਸਾਹਿਬ) ਨਿਯੁਕਤ ਕੀਤਾ ਗਿਆ ਹੈ। ਪਰਮਜੀਤ ਸਿੰਘ ਢਿੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਇਹ ਨੌਜਵਾਨ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੂੰ ਪੂਰਨ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਦਿਨ-ਰਾਤ ਇੱਕ ਕਰ ਦੇਣਗੇ, ਜੋ ਧੋਖਾ ਪੰਜਾਬ ਦੇ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਖਾਧਾ ਹੈ, ਉਹ 2027 ਦੀਆਂ ਚੋਣਾਂ ਵਿੱਚ ਨਹੀਂ ਖਾਣਗੇ, ਕਿਉਂਕਿ ਪੰਜਾਬ ਦੇ ਲੋਕ ਜਾਣ ਚੁੱਕੇ ਹਨ ਕਿ ਪੰਜਾਬ ਦਾ ਵਿਕਾਸ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਹੀ ਹੋਣਾ ਹੈ, ਇਸ ਲਈ ਪੰਜਾਬ ਦੀ ਜ਼ਿਆਦਾਤਰ ਨੌਜਵਾਨੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਚੁੱਕੀ ਹੈ। ਸਮਰਾਲਾ ਹਲਕੇ ਦੇ ਨੌਜਵਾਨ ਇਹ ਵਾਅਦਾ ਕਰਦੇ ਹਨ ਕਿ ਇਸ ਵਾਰੀ ਸਮਰਾਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗਾ।