ਸੁਖਵਿੰਦਰ ਸਿੰਘ ਸਲੌਦੀ, ਖੰਨਾ : ਏਐੱਸ ਗਰੁੱਪ ਆਫ਼ ਇੰਸਟੀਟਿਊਸ਼ਨਜ਼ ਕਲਾਲ ਮਾਜਰਾ 'ਚ ਐੱਨਐੱਸਐੱਸ, ਰੈੱਡ ਰਿਬਨ, ਰੈੱਡ ਕਰਾਸ ਕਲੱਬ ਵੱਲੋਂ ਪ੍ਰਧਾਨ ਮੰਤਰੀ ਟੀਬੀ ਮੁਕਤ ਭਾਰਤ ਮੁਹਿੰਮ ਸਬੰਧੀ ਦਸਤਖਤ ਮੁਹਿੰਮ ਵਿੱਢੀ ਗਈ। ਇਸ ਮੁਹਿੰਮ 'ਚ ਕਾਲਜ ਦੀਆਂ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਕਾਲਜ ਦੇ ਡਾਇਰੈਕਟਰ ਡਾ. ਹਰਪ੍ਰਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਟੀਬੀ ਇਕ ਵਿਸ਼ਵ ਪੱਧਰੀ ਮਹਾਮਾਰੀ ਹੈ। ਟੀਬੀ ਦੀ ਜਾਂਚ ਤੇ ਇਲਾਜ ਲਈ ਨਵੀਆਂ ਵਿਧੀਆਂ ਹੋਣ ਦੇ ਬਾਵਜੂਦ ਬਦਕਿਸਮਤੀ ਨਾਲ ਲੋਕ ਅਜੇ ਵੀ ਇਸ ਬਿਮਾਰੀ ਤੋਂ ਪੀੜਤ ਹਨ।

ਇਸ ਲਈ ਭਾਰਤ ਨੂੰ ਟੀਬੀ ਮੁਕਤ ਬਣਾਉਣ ਲਈ ਡਾਕਟਰਾਂ ਤੇ ਹਸਪਤਾਲਾਂ 'ਤੇ ਭਰੋਸਾ ਕਰਨ ਦੇ ਨਾਲ ਨਾਲ ਹਰ ਵਰਗ ਦੇ ਲੋਕਾਂ ਨੂੰ ਇਸ ਮੁਹਿੰਮ ਬਾਰੇ ਜਾਗਰੂਕ ਕਰਨਾ ਪਵੇਗਾ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ, ਮੀਤ ਪ੍ਰਧਾਨ ਸੁਸ਼ੀਲ ਸ਼ਰਮਾ, ਜਨਰਲ ਸਕੱਤਰ ਐਡਵੋਕੇਟ ਬਰਿੰਦਰ ਪਾਲ ਡੈਵਿਟ, ਸਕੱਤਰ ਸੰਜੀਵ ਕੁਮਾਰ ਸਾਹਨੇਵਾਲੀਆ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ।