- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੈਂਸ ਨੇ ਦੱਸਿਆ ਕਿ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਉਨ੍ਹਾਂ ਨੇ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਜ਼ਾ ਮੁਅੱਤਲ ਕਰਨ ਦਾ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਨੂੰ ਸਰਕਾਰ ਦੇ ਗ਼ਲਤ ਕੰਮਾਂ ਵਿਰੁੱਧ ਆਵਾਜ਼ ਉਠਾਉਣ ਤੇ ਸਵਾਲ ਕਰਨ ਦਾ ਹੱਕ ਹੈ। ਇਸੇ ਤਹਿਤ ਉਨ੍ਹਾਂ ਨੇ ਉਸ ਸਮੇਂ ਦੇ ਇਕ ਮੰਤਰੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ।

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ : ਕਾਂਗਰਸ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿੱਚ ਰਾਹਤ ਮਿਲੀ ਹੈ। ਸੀਜੇਐੱਮ ਅਦਾਲਤ ਵੱਲੋਂ ਸੁਣਾਈ ਗਈ ਇਕ ਸਾਲ ਦੀ ਸਜ਼ਾ ਨੂੰ ਐਡੀਸ਼ਨਲ ਸੈਸ਼ਨ ਜੱਜ ਕਪਿਲ ਅਗਰਵਾਲ ਦੀ ਅਦਾਲਤ ਨੇ ਮੁਅੱਤਲ ਕਰ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 3 ਜਨਵਰੀ 2027 ਨੂੰ ਹੋਵੇਗੀ।
ਬੈਂਸ ਨੇ ਦੱਸਿਆ ਕਿ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਉਨ੍ਹਾਂ ਨੇ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਜ਼ਾ ਮੁਅੱਤਲ ਕਰਨ ਦਾ ਹੁਕਮ ਦਿੱਤਾ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਨੂੰ ਸਰਕਾਰ ਦੇ ਗ਼ਲਤ ਕੰਮਾਂ ਵਿਰੁੱਧ ਆਵਾਜ਼ ਉਠਾਉਣ ਤੇ ਸਵਾਲ ਕਰਨ ਦਾ ਹੱਕ ਹੈ। ਇਸੇ ਤਹਿਤ ਉਨ੍ਹਾਂ ਨੇ ਉਸ ਸਮੇਂ ਦੇ ਇਕ ਮੰਤਰੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸੀ।
ਬੈਂਸ ਨੇ ਨਿਆਂਪਾਲਿਕਾ ’ਤੇ ਭਰੋਸਾ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਦਾਲਤ ਵਿੱਚ ਇਨਸਾਫ਼ ਮਿਲੇਗਾ। ਉਹ ਕਾਨੂੰਨੀ ਪ੍ਰਕਿਰਿਆ ਦਾ ਸਤਿਕਾਰ ਕਰਦੇ ਹਨ ਅਤੇ ਅਗਲੀ ਸੁਣਵਾਈ ’ਤੇ ਆਪਣਾ ਪੱਖ ਰੱਖਣਗੇ।
ਕੈਪਸ਼ਨ : ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ।