‘ਸਜ਼ਾ ਮਨਜ਼ੂਰ ਨਹੀਂ, ਹਾਈਕੋਰਟ ਜਾਵਾਂਗਾ’, ਮਾਣਹਾਨੀ ਮਾਮਲੇ 'ਚ ਸਿਮਰਜੀਤ ਸਿੰਘ ਬੈਂਸ ਨੇ ਕੀਤਾ ਵੱਡਾ ਐਲਾਨ
Simarjit Singh Bains ਨੇ ਕਿਹਾ ਕਿ ਸੱਚਾਈ ਦੀ ਆਵਾਜ਼ ਬੁਲੰਦ ਕਰਨ ਦਾ ਉਨ੍ਹਾਂ ਦਾ ਯਤਨ ਜਾਰੀ ਰਹੇਗਾ। ਬੈਂਸ ਨੇ ਪ੍ਰੈਸ ਕਾਨਫਰੰਸ ਦੌਰਾਨ ਸ਼ੇਅਰੋ ਸ਼ਾਇਰੀ ਰਾਹੀਂ ਦੇਸ਼ ਦੀ ਸੇਵਾ ਕਰਨ ਦੀ ਗੱਲ ਵੀ ਆਖੀ। ਇਸ ਮੌਕੇ ਬੈਂਸ ਦੇ ਨਾਲ ਬਲਦੇਵ ਸਿੰਘ ਪ੍ਰਧਾਨ, ਹਰਵਿੰਦਰ ਸਿੰਘ ਕਲੇਰ, ਅਰਜਨ ਸਿੰਘ ਚੀਮਾ, ਸੁਖਦੇਵ ਸਿੰਘ ਸ਼ੀਰਾ ਆਦਿ ਹਾਜ਼ਰ ਸਨ।
Publish Date: Tue, 20 Oct 2026 12:45 PM (IST)
Updated Date: Tue, 20 Oct 2026 12:50 PM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ : ਹਲਕਾ ਆਤਮ ਨਗਰ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਮਾਣਹਾਨੀ ਮਾਮਲੇ 'ਚ ਪਟਿਆਲਾ ਦੀ ਅਦਾਲਤ ਵੱਲੋਂ ਸੁਣਾਈ ਗਈ ਇਕ ਸਾਲ ਦੀ ਸਜ਼ਾ ਦੇ ਫ਼ੈਸਲੇ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। ਇਸ ਮਾਮਲੇ ਸਬੰਧੀ ਉਨ੍ਹਾਂ ਨੇ ਅੱਜ ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਉਹ ਮਾਨਯੋਗ ਅਦਾਲਤਾਂ ਦਾ ਸਤਿਕਾਰ ਕਰਦੇ ਹਨ, ਪਰ ਇਸ ਫ਼ੈਸਲੇ ਨਾਲ ਸਹਿਮਤ ਨਹੀਂ ਹਨ।
ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ 25 ਸਾਲਾਂ ਤੋਂ ਨਿਡਰਤਾ, ਦਲੇਰੀ ਤੇ ਇਮਾਨਦਾਰੀ ਨਾਲ ਸੱਚਾਈ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਇਸ ਲੜਾਈ ਨੂੰ ਜਾਰੀ ਰੱਖਣਗੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਅਦਾਲਤ ਦੇ ਫ਼ੈਸਲੇ ਵਿਰੁੱਧ ਕਾਨੂੰਨੀ ਰਾਹ ਅਪਣਾਇਆ ਜਾਵੇਗਾ ਅਤੇ ਇਸ ਨੂੰ ਉੱਚ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ। ਬੈਂਸ ਨੇ ਕਿਹਾ ਕਿ ਸੱਚਾਈ ਦੀ ਆਵਾਜ਼ ਬੁਲੰਦ ਕਰਨ ਦਾ ਉਨ੍ਹਾਂ ਦਾ ਯਤਨ ਜਾਰੀ ਰਹੇਗਾ। ਬੈਂਸ ਨੇ ਪ੍ਰੈਸ ਕਾਨਫਰੰਸ ਦੌਰਾਨ ਸ਼ੇਅਰੋ ਸ਼ਾਇਰੀ ਰਾਹੀਂ ਦੇਸ਼ ਦੀ ਸੇਵਾ ਕਰਨ ਦੀ ਗੱਲ ਵੀ ਆਖੀ। ਇਸ ਮੌਕੇ ਬੈਂਸ ਦੇ ਨਾਲ ਬਲਦੇਵ ਸਿੰਘ ਪ੍ਰਧਾਨ, ਹਰਵਿੰਦਰ ਸਿੰਘ ਕਲੇਰ, ਅਰਜਨ ਸਿੰਘ ਚੀਮਾ, ਸੁਖਦੇਵ ਸਿੰਘ ਸ਼ੀਰਾ ਆਦਿ ਹਾਜ਼ਰ ਸਨ।