ਬੈਂਸ ਨੇ ਪਾਰਟੀ ਦੀ ਮਜ਼ਬੂਤੀ ਲਈ ਉਲੀਕੀ ਰਣਨੀਤੀ
ਵਾਰਡ ਨੰਬਰ 39 ਵਿਖੇ ਮੀਟਿੰਗ ਦੌਰਾਨ ਬੈਂਸ ਨੇ ਪਾਰਟੀ ਦੀ ਮਜ਼ਬੂਤੀ ਲਈ ਉਲੀਕੀ ਰਣਨੀਤੀ
Publish Date: Sun, 03 May 2026 06:14 PM (IST)
Updated Date: Mon, 04 May 2026 04:11 AM (IST)
-ਕਿਹਾ, ਵਿਧਾਨ ਸਭਾ ਚੋਣਾਂ ਦੀ ਹੁਣ ਤੋਂ ਹੀ ਤਿਆਰੀ ਸ਼ੁਰੂ ਕੀਤੀ ਜਾਵੇ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਵਾਰਡ ਨੰਬਰ 39 ਵਿਖੇ ਹੀਰਾ ਸਿੰਘ ਦੇ ਗ੍ਰਹਿ ਵਿਖੇ ਇੱਕ ਅਹਿਮ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋ ਕੇ ਹਾਜ਼ਰ ਕਾਂਗਰਸੀਆਂ ਨੂੰ ਪਾਰਟੀ ਦੀ ਮਜਬੂਤੀ ਲਈ ਇਕਜੁੱਟ ਹੋ ਕੇ ਹੁਣ ਤੋਂ ਹੀ ਯਤਨ ਸ਼ੁਰੂ ਕਰਨ ਦੀ ਅਪੀਲ ਕੀਤੀ।
ਵਾਰਡ ਨਿਵਾਸੀਆਂ ਤੇ ਪਾਰਟੀ ਵਰਕਰਾਂ ਵੱਲੋਂ ਬੈਂਸ ਸਾਹਿਬ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਦੌਰਾਨ ਸਾਥੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਬੈਂਸ ਨੇ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਮੀਟਿੰਗ ਵਿੱਚ ਸਾਥੀਆਂ ਵੱਲੋਂ ਦਿੱਤੇ ਗਏ ਵੱਡਮੁੱਲੇ ਵਿਚਾਰ ਪਾਰਟੀ ਨੂੰ ਜਮੀਨੀ ਪੱਧਰ 'ਤੇ ਹੋਰ ਤਾਕਤਵਰ ਬਣਾਉਣ ਵਿੱਚ ਸਹਾਈ ਹੋਣਗੇ। ਉਨ੍ਹਾਂ ਹਾਜ਼ਰ ਸਾਥੀਆਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ।
ਇਸ ਮੌਕੇ ਹੀਰਾ ਸਿੰਘ ਅਤੇ ਹੋਰ ਪ੍ਰਮੁੱਖ ਸਾਥੀਆਂ ਨੇ ਬੈਂਸ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰ ਦੇਣਗੇ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਪਾਰਟੀ ਦੇ ਸਰਗਰਮ ਆਗੂ ਹਾਜ਼ਰ ਸਨ, ਜਿਨ੍ਹਾਂ ਨੇ ਆਉਣ ਵਾਲੀਆਂ ਚੁਣੌਤੀਆਂ ਲਈ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਬਲਾਕ ਪ੍ਰਧਾਨ ਲਖਬੀਰ ਸਿੰਘ ਸੰਧੂ, ਸਾਬਕਾ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ, ਬਲਵਿੰਦਰ ਰੰਧਾਵਾ, ਗੁਰਮੇਲ ਨੀਟਾ, ਹਰੀਦੇਵ, ਸਿਮਰ ਬਿਰਦੀ, ਬੂਟਾ ਸਿੰਘ ਆਦਿ ਹਾਜ਼ਰ ਸਨ।