ਗਿਆਨੀ ਰਘਵੀਰ ਸਿੰਘ ਦਾ ਸਾਹਨੇਵਾਲ ਵਿਖੇ ਪਹੁੰਚਣ ’ਤੇ ਸਨਮਾਨ
ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਦਾ ਸਾਹਨੇਵਾਲ ਵਿਖੇ ਪਹੁੰਚਣ 'ਤੇ ਕੀਤਾ ਸਨਮਾਨ
Publish Date: Tue, 06 Jan 2026 07:21 PM (IST)
Updated Date: Wed, 07 Jan 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਾਹਨੇਵਾਲ : ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਸਾਹਨੇਵਾਲ ਕਰਵਾਏ ਗਏ ਧਾਰਮਿਕ ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ (ਹੈੱਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ) ਦਾ ਜਥੇਦਾਰ ਬਾਬਾ ਮੇਜਰ ਸਿੰਘ (ਕਾਰਸੇਵਾ ਸ੍ਰੀ ਹਜ਼ੂਰ ਸਾਹਿਬ ਵਾਲੇ) ਵੱਲੋਂ ਸਿਰਪਾਓ ਭੇਟ ਕਰ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਭਾਈ ਈਸ਼ਰ ਸਿੰਘ ਦੁਰਾਹਾ, ਜੇਈ ਰਘਵੀਰ ਸਿੰਘ ਸੰਗੋਵਾਲ, ਭਾਈ ਸਰਬਜੀਤ ਸਿੰਘ ਆਦਿ ਹਾਜ਼ਰ ਸਨ।