v> ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਜੇਲ੍ਹ ਦੇ ਬੈਰਕਾਂ ਦੀ ਕੀਤੀ ਜਾ ਰਹੀ ਤਲਾਸ਼ੀ ਦੌਰਾਨ ਹਵਾਲਾਤੀਆਂ ਦੇ ਕਬਜ਼ੇ 'ਚੋਂ ਛੇ ਮੋਬਾਈਲ ਫੋਨ ਬਰਾਮਦ ਹੋਏ। ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਸਹਾਇਕ ਸੁਪਰੀਡੈਂਟ ਤਰਸੇਮਪਾਲ ਦੇ ਬਿਆਨਾਂ ਉਪਰ ਹਵਾਲਾਤੀ ਸੁਸ਼ੀਲ ਕੁਮਾਰ, ਪ੍ਰਭਦੀਪ ਸਿੰਘ, ਸੰਦੀਪ ਕੁੰਦਰਾ, ਵਿਜੇ ਕੁਮਾਰ ਭਰਤੀ, ਵਰਿੰਦਰ ਸਿੰਘ ਤੇ ਆਕਾਸ਼ਦੀਪ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ ਸੱਤ ਦੇ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਸੈਂਟਰਲ ਜੇਲ੍ਹ ਦੇ ਸਹਾਇਕ ਸੁਪਰੀਡੈਂਟ ਤਰਸੇਮ ਪਾਲ ਸ਼ਰਮਾ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਸਵੇਰ ਵੇਲੇ ਬੈਰਕਾਂ ਦੀ ਕੀਤੀ ਜਾ ਰਹੀ ਤਲਾਸ਼ੀ ਦੌਰਾਨ ਹਵਾਲਾਤੀਆਂ ਦੇ ਕਬਜ਼ੇ 'ਚੋਂ ਛੇ ਮੋਬਾਈਲ ਫੋਨ ਤੇ ਦੋ ਸਿਮ ਕਾਰਡ ਬਰਾਮਦ ਹੋਏ ਹਨ। ਸੂਚਨਾ ਤੋਂ ਬਾਅਦ ਪੁਲਿਸ ਨੇ ਛੇ ਹਵਾਲਾਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ। ਸਹਾਇਕ ਸੁਪਰੀਡੈਂਟ ਨੇ ਦੱਸਿਆ ਕਿ ਅਜਿਹਾ ਕਰ ਕੇ ਮੁਲਜ਼ਮਾਂ ਨੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਹੈ।

Posted By: Amita Verma