ਪ੍ਰਧਾਨ ਪੂਜਾ ਰਾਣੀ ਨੇ ਵੰਡੇ ਸਮਾਰਟ ਰਾਸ਼ਨ ਕਾਰਡ
ਸਾਹਨੇਵਾਲ ਵਾਰਡ ਨੰਬਰ-13 'ਚ ਪ੍ਰਧਾਨ ਪੂਜਾ ਰਾਣੀ ਵੱਲੋਂ ਸਮਾਰਟ ਰਾਸ਼ਨ ਕਾਰਡ ਵੰਡੇ ਗਏ
Publish Date: Wed, 13 May 2026 08:49 PM (IST)
Updated Date: Thu, 14 May 2026 04:16 AM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ
ਪੰਜਾਬ ਸਰਕਾਰ ਦੀ ਹਦਾਇਤਾਂ ਅਨੁਸਾਰ ਲੋੜਵੰਦਾਂ ਲਈ ਮੇਰੀ ਰਸੋਈ ਸਕੀਮਾਂ ਦਾ ਲਾਭ ਦੇਣ ਲਈ ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਰਾਣੀ ਅਤੇ ਫੂਡ ਸਪਲਾਈ ਅਫ਼ਸਰ ਇੰਸਪੈਕਟਰ ਸਵਰਨਜੀਤ ਸਿੰਘ ਵੱਲੋਂ ਵਾਰਡ ਨੰਬਰ-13 ਵਿੱਚ ਪੈਂਦੇ ਡੀਪੂ ਹੋਲਡਰ ਮੋਹਨ ਸਿੰਘ ਪੱਪੂ, ਮਹਿਲ ਸਿੰਘ, ਅਦੀਪ ਸਿੰਘ ਅਤੇ ਪਰਮਜੀਤ ਕੌਰ ਦੇ ਸਹਿਯੋਗ ਨਾਲ ਇਲਾਕੇ ਦੇ ਯੋਗ ਲਾਭਪਾਤਰੀਆਂ ਨੂੰ ਨਵੇਂ ਸਮਾਰਟ ਰਾਸ਼ਨ ਕਾਰਡ ਵੰਡੇ ਗਏ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਪੂਜਾ ਰਾਣੀ ਨੇ ਦੱਸਿਆ ਕਿ ਸੂਬਾ ਸਰਕਾਰ ਦਾ ਮੁੱਖ ਮਕਸਦ ਹਰ ਲੋੜਵੰਦ ਪਰਿਵਾਰ ਤੱਕ ਬਿਨ੍ਹਾਂ ਕਿਸੇ ਪੱਖਪਾਤ ਦੇ ਸਰਕਾਰੀ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਰਟ ਕਾਰਡਾਂ ਦੇ ਬਣਨ ਨਾਲ ਰਾਸ਼ਨ ਵੰਡ ਪ੍ਰਣਾਲੀ ਵਿੱਚ ਵਧੇਰੇ ਪਾਰਦਰਸ਼ਤਾ ਆਵੇਗੀ ਅਤੇ ਲਾਭਪਾਤਰੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਇੰਸਪੈਕਟਰ ਸਵਰਨਜੀਤ ਸਿੰਘ ਨੇ ਡੀਪੂ ਹੋਲਡਰਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਰਾਸ਼ਨ ਦੀ ਵੰਡ ਇਮਾਨਦਾਰੀ ਅਤੇ ਸਮੇਂ ਸਿਰ ਕੀਤੀ ਜਾਵੇ। ਉਨ੍ਹਾਂ ਲਾਭਪਾਤਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕਾਰਡਾਂ ਰਾਹੀਂ ਬਣਦਾ ਰਾਸ਼ਨ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਪ੍ਰਾਪਤ ਕਰਨ।