ਸੂਰਮਿਆਂ ਦੀ ਸੋਚ ’ਤੇ ਪਹਿਰਾ ਦੇਣਾ ਹੀ ਸੱਚੀ ਸ਼ਰਧਾਂਜਲੀ : ਸੋਖੀ
ਹਲਕਾ ਆਤਮ ਨਗਰ ਦੇ ਇੰਚਾਰਜ ਸੋਖੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
Publish Date: Tue, 24 Mar 2026 07:22 PM (IST)
Updated Date: Wed, 25 Mar 2026 04:08 AM (IST)

ਹਲਕਾ ਆਤਮ ਨਗਰ ਦੇ ਇੰਚਾਰਜ ਸੋਖੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸੋਖੀ ਨੇ ਕਿਹਾ ਕਿ ਭਗਤ ਸਿੰਘ ਜੀ ਸਿਰਫ਼ ਇੱਕ ਵਿਅਕਤੀ ਨਹੀਂ ਸਨ, ਸਗੋਂ ਇੱਕ ਸੋਚ, ਇੱਕ ਇਨਕਲਾਬ ਤੇ ਦੇਸ਼ ਭਗਤੀ ਦਾ ਅਮਰ ਪ੍ਰਤੀਕ ਹਨ, ਜਿਨ੍ਹਾਂ ਨੇ ਨੌਜਵਾਨੀ ਵਿੱਚ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਜੋ ਅੱਜ ਵੀ ਹਰ ਪੰਜਾਬੀ ਅਤੇ ਹਰ ਭਾਰਤੀ ਲਈ ਮਾਣ ਦੀ ਗੱਲ ਹੈ। ਕਿਉਂਕਿ ਉਨ੍ਹਾਂ ਨੇ ਨਾ ਕੇਵਲ ਅੰਗਰੇਜ਼ ਹਕੂਮਤ ਦਾ ਡਟ ਕੇ ਮੁਕਾਬਲਾ ਕੀਤਾ, ਬਲਕਿ ਲੋਕਾਂ ਵਿੱਚ ਆਜ਼ਾਦੀ ਦੀ ਲਹਿਰ ਨੂੰ ਜਗਾਇਆ। ਅੱਜ ਦੇ ਸਮੇਂ ਵਿੱਚ ਵੀ ਉਨ੍ਹਾਂ ਦੇ ਵਿਚਾਰ, ਦੇਸ਼ ਪ੍ਰੇਮ ਨੌਜਵਾਨ ਪੀੜੀ ਲਈ ਪ੍ਰੇਰਨਾ ਸਰੋਤ ਹਨ। ਸੋਖੀ ਨੇ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦਾਂ ਦੀ ਕੁਰਬਾਨੀ ਨੂੰ ਵਿਅਰਥ ਨਾ ਜਾਣ ਦੇਈਏ ਅਤੇ ਦੇਸ਼ ਦੀ ਤਰੱਕੀ, ਏਕਤਾ ਤੇ ਭਾਈਚਾਰੇ ਲਈ ਕੰਮ ਕਰੀਏ। ਪੰਜਾਬ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ ਅਤੇ ਸਾਨੂੰ ਇਸ ਮਾਣ ਨੂੰ ਸਦਾ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੀ ਸੋਚ ਤੇ ਪਹਿਰਾ ਦੇ ਕੇ ਹੀ ਅਸੀਂ ਇੱਕ ਮਜ਼ਬੂਤ, ਇਨਸਾਫ਼ ਪ੍ਰਸਤ ਅਤੇ ਖੁਸ਼ਹਾਲ ਸਮਾਜ ਦੀ ਰਚਨਾ ਕਰ ਸਕਦੇ ਹਾਂ। ਇਸ ਮੌਕੇ ਉਹਨਾਂ ਦੇ ਨਾਲ ਕੁਲਦੀਪ ਸਿੰਘ ਖਾਲਸਾ, ਜਤਿੰਦਰ ਸਿੰਘ ਖਾਲਸਾ, ਤੇਜਾ ਸਿੰਘ ਖਾਲਸਾ, ਪਰਵੀਨ ਭਾਰਤੀ ਬਲਕਾਰ ਸਿੰਘ ਸਵਾਲੀ, ਇੰਦਰਜੀਤ ਸਿੰਘ ਰੂਬੀ ਲੋਟੇ, ਮਨਜੀਤ ਸਿੰਘ ਰੰਗੀ ਆਦਿ ਸਾਥੀ ਹਾਜਰ ਸਨ।