ਨਰਾਤਿਆਂ ਨੂੰ ਮੁੱਖ ਰੱਖਦਿਆਂ ਨਵੇਂ ਸੈਸ਼ਨ ਦੀ ਸ਼ੁਰੂਆਤ
ਨਰਾਤਿਆਂ ਨੂੰ ਮੁੱਖ ਰੱਖਦਿਆਂ ਨਵੇਂ ਸੈਸ਼ਨ ਦੀ ਸ਼ੁਰੂਆਤ
Publish Date: Thu, 26 Mar 2026 07:11 PM (IST)
Updated Date: Fri, 27 Mar 2026 04:08 AM (IST)
ਫੋਟੋ ਨੰਬਰ-4 ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ : ਮਹਾਮਾਈ ਦੇ ਨਰਾਤਿਆਂ ਦੇ ਪਵਿੱਤਰ ਦਿਨਾਂ ਨੂੰ ਮੁੱਖ ਰੱਖਦਿਆਂ ਹੋਇਆ ਬੀਜੀਂ ਬੀ ਅਰਲੀ ਲਰਨਿੰਗ ਸੈਂਟਰ ਸਾਹਨੇਵਾਲ ਦੇ ਡਾਇਰੈਕਟਰ ਗੁਰਪ੍ਰੀਤ ਕੌਰ ਵੱਲੋਂ ਮਹਾਮਾਈ ਦੀ ਆਰਤੀ ਅਰਾਧਨਾ ਕਰ ਕੇ ਬੱਚਿਆਂ ਦੇ ਤਿਲਕ ਲਾ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ ਗਈ। ਡਾਇਰੈਕਟਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਜਦੋਂ ਕੋਈ ਵੀ ਨਵਾਂ ਕੰਮ ਸ਼ੁਰੂ ਕਰਨਾ ਹੋਵੇ ਤਾਂ ਸਭ ਤੋਂ ਪਹਿਲਾਂ ਪ੍ਰਭੂ ਦਾ ਨਾਂ ਲੈ ਕੇ ਸ਼ੁਰੂ ਕਰਨਾ ਚਾਹੀਦਾ ਹੈ, ਕਿਉਂਕਿ ਸਾਨੂੰ ਇਹੀ ਸਿਖਾਇਆ ਗਿਆ ਹੈ ਕਿ ਕੋਈ ਵੀ ਨਵੇਂ ਕੰਮ ਸ਼ੁਰੂ ਕਰਨ ਮੌਕੇ ਸਭ ਤੋਂ ਪਹਿਲਾਂ ਅਰਾਧਨਾ ਕਰਨੀ ਚਾਹੀਦੀ ਹੈ ਅਤੇ ਸੰਸਾਰ ਦੇ ਸਾਰੇ ਧਰਮ ਸਾਨੂੰ ਮਿਲਜੁਲ ਕੇ ਰਹਿਣ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਸੈਂਟਰ ਵੱਲੋਂ ਬੱਚਿਆਂ ਨੂੰ ਗਿਫ਼ਟ ਅਤੇ ਫਲ ਫਰੂਟ ਦੇ ਰੂਪ ’ਚ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਪਰਮਜੀਤ ਕੌਰ,ਮਨਰੀਤ ਕੌਰ, ਵਰਿੰਦਰਜੀਤ ਕੌਰ, ਬਲਵਿੰਦਰ ਕੌਰ ਆਦਿ ਹਾਜ਼ਰ ਸਨ।