ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਭਾਜਪਾ ਦਾ ਮੁੱਖ ਉਦੇਸ਼ : ਢੋਲਣਵਾਲ
ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੀ ਭਾਜਪਾ ਦਾ ਮੁੱਖ ਉਦੇਸ਼-ਵਿੱਕੀ ਢੋਲਣਵਾਲ
Publish Date: Sat, 06 Jun 2026 07:30 PM (IST)
Updated Date: Sun, 07 Jun 2026 04:08 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ ਭਾਰਤੀ ਜਨਤਾ ਪਾਰਟੀ ਹਮੇਸ਼ਾ ਲੋਕ ਭਲਾਈ ਅਤੇ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਦੇ ਭਾਜਪਾ ਸੀਨੀਅਰ ਆਗੂ ਮਨਦੀਪ ਸਿੰਘ ਵਿੱਕੀ ਢੋਲਣਵਾਲ ਵੱਲੋਂ ਆਪਣੇ ਸਾਥੀਆਂ ਸਮੇਤ ਸਾਹਨੇਵਾਲ ਵਿਖੇ ਪੱਤਰਕਾਰ ਮਿਲਣੀ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਸੂਬੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇ ਸਕਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਨਾਕਾਮ ਸਾਬਤ ਹੋ ਰਹੀ ਹੈ, ਜਿਸ ਕਾਰਨ ਆਮ ਲੋਕ ਪ੍ਰੇਸ਼ਾਨ ਹਨ। ਵਿੱਕੀ ਢੋਲਣਵਾਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ, ਬੇਰੁਜ਼ਗਾਰੀ ਤੇ ਕਾਨੂੰਨ-ਵਿਵਸਥਾ ਦੇ ਮੁੱਦੇ ਗੰਭੀਰ ਰੂਪ ਧਾਰਨ ਕਰ ਚੁੱਕੇ ਹਨ। ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਾਹਰ ਕੱਢਣ ਲਈ ਠੋਸ ਨੀਤੀਆਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਉਣ ਲਈ ਭਾਜਪਾ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਅਤੇ ਨੌਜਵਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਭਾਜਪਾ ਦੀ ਪਹਿਲ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਪਿੰਡ ਪੱਧਰ ਤੱਕ ਲੋਕਾਂ ਨਾਲ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਭਾਜਪਾ ਕਿਸਾਨ ਭਲਾਈ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸੂਬੇ ਦੇ ਸਮੁੱਚੇ ਵਿਕਾਸ ਵਰਗੇ ਮੁੱਦਿਆਂ ਨੂੰ ਅੱਗੇ ਵਧਾਉਣ ਤੇ ਜ਼ੋਰ ਦੇ ਰਹੀ ਹੈ।ਮਨਦੀਪ ਸਿੰਘ ਵਿੱਕੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਵਿਕਾਸ, ਅਮਨ ਤੇ ਖੁਸ਼ਹਾਲੀ ਦੇ ਰਾਹ ਤੇ ਲੈ ਕੇ ਜਾਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਿਚਕਾਰ ਜਾ ਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨ ਕਰਨ।ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਬੱਬੂ ਪ੍ਰਧਾਨ ਯੁਵਾ ਮੋਰਚਾ ਸਰਕਲ ਕੂੰਮ ਕਲਾਂ, ਪਰਮਜੀਤ ਸਿੰਘ ਪੰਮੀ ਆਦਿ ਹਾਜ਼ਰ ਸਨ।