- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੰਨਾ ਪੁਲਿਸ ਵੱਲੋਂ ਬਲਵਿੰਦਰ ਸ਼ਰਮਾ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਬਲਵਿੰਦਰ ਸ਼ਰਮਾ ਦੀ ਗ੍ਰਿਫਤਾਰੀ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ’ਚ ਥਾਣਾ ਸਿਟੀ 1 ਦੇ ਬਾਹਰ ਇੱਕਠੇ ਹੋਏ ਹਨ।

ਕੁਲਵਿੰਦਰ ਸਿੰਘ ਰਾਏ, ਪੰਜਾਬੀ ਜਾਗਰਣ, ਖੰਨਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀਤੇ ਦਿਨ ਖੰਨਾ ’ਚ ਬਿਜਲੀ ਕੱਟਾਂ ਖ਼ਿਲਾਫ਼ ਦਿੱਤੇ ਧਰਨੇ ਦੌਰਾਨ ਆਮ ਆਦਮੀ ਪਾਰਟੀ ਦੇ ਸਾਬਕਾ ਵਲੰਟੀਅਰ ਤੇ ਮੌਜੂਦਾ ਆਗੂ ਸ਼੍ਰੋਮਣੀ ਅਕਾਲੀ ਦਲ ਬਲਵਿੰਦਰ ਸ਼ਰਮਾ ਫ਼ੌਜੀ ਨੂੰ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੇ ਖਿਲਾਫ ਬੋਲਣਾ ਮਹਿੰਗਾ ਪਿਆ। ਖੰਨਾ ਪੁਲਿਸ ਵੱਲੋਂ ਬਲਵਿੰਦਰ ਸ਼ਰਮਾ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਬਲਵਿੰਦਰ ਸ਼ਰਮਾ ਦੀ ਗ੍ਰਿਫਤਾਰੀ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ’ਚ ਥਾਣਾ ਸਿਟੀ 1 ਦੇ ਬਾਹਰ ਇੱਕਠੇ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਵੱਲੋਂ ਬਲਵਿੰਦਰ ਸ਼ਰਮਾ ਖ਼ਿਲਾਫ਼ ਪਰਚੇ ਦੀ ਨਿਖੇਧੀ ਕੀਤੀ ਗਈ ਤੇ ਇਸ ਨੂੰ ਲੋਕਤੰਤਰ ਦਾ ਘਾਣ ਦੱਸਿਆ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਲੋਕਾਂ ਨੂੰ ਧੱਕੇ ਨਾਲ ਝੂਠੇ ਪਰਚੇ ਦਰਜ ਕਰਕੇ ਦਬਾਅ ਨਹੀਂ ਸਕਦੀ। ਇਸ ਧੱਕੇਸ਼ਾਹੀ ਦਾ ਡੱਟਵਾਂ ਵਿਰੋਧ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਬਲਵਿੰਦਰ ਸ਼ਰਮਾ ਟਕਸਾਲੀ ਆਪ ਵਲੰਟੀਅਰ ਸੀ ਤੇ ਵਿਧਾਨ ਸਭਾ ਚੋਣਾਂ 2022 ’ਚ ਆਪ ਤੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਦੇ ਹੱਕ ’ਚ ਪ੍ਰਚਾਰ ਕਰਨ ਵਾਲਿਆਂ ’ਚ ਮੋਹਰੀ ਸੀ। ਕੁਝ ਸਮਾਂ ਪਹਿਲਾਂ ਉਹ ਸਰਕਾਰ ਦੀਆਂ ਨੀਤੀਆਂ ਤੇ ਮੰਤਰੀ ਸੋਂਦ ਤੋਂ ਨਾਰਾਜ਼ ਹੋ ਕੇ ਅਕਾਲੀ ਦਲ ’ਚ ਸ਼ਾਮਿਲ ਹੋ ਗਿਆ ਸੀ। ਬੀਤੇ ਦਿਨ ਬਲਵਿੰਦਰ ਸ਼ਰਮਾ ਨੇ ਬੁੱਧਵਾਰ ਨੂੰ ਬਿਜਲੀ ਕੱਟਾਂ ਖਿਲਾਫ਼ ਅਕਾਲੀ ਦਲ ਦੇ ਧਰਨੇ ਦੌਰਾਨ ਮੰਤਰੀ ਸੋਂਦ ਖ਼ਿਲਾਫ਼ ਰੱਜ ਕੇ ਭੜਾਸ ਕੱਢੀ ਸੀ, ਜਿਸ ਦੇ ਭਾਸ਼ਣ ਦੀ ਵੀਡਿਓ ਕਾਫ਼ੀ ਵਾਇਰਲ ਹੋਈ ਸੀ। ਬਲਵਿੰਦਰ ਸ਼ਰਮਾ ਖ਼ਿਲਾਫ਼ ਵੀਰਵਾਰ ਨੂੰ ਪੁਲਿਸ ਵੱਲੋਂ ਪਰਚਾ ਦਰਜ ਕਰਕੇ ਗ੍ਰਿਫ਼ਤਾਰੀ ਪਾ ਦਿੱਤੀ ਹੈ।
ਡੀਐੱਸਪੀ ਖੰਨਾ ਵਿਨੋਦ ਕੁਮਾਰ ਨੇ ਦੱਸਿਆ ਕਿ ਬਲਵਿੰਦਰ ਸ਼ਰਮਾ ਖ਼ਿਲਾਫ਼ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੀ ਗ੍ਰਿਫਤਾਰੀ ਵੀ ਪਾ ਲਈ ਗਈ ਹੈ।