ਤਰੁਣ ਆਨੰਦ, ਦੋਰਾਹਾ

ਸ਼ੋ੍ਮਣੀ ਅਕਾਲੀ ਦਲ ਦੇ ਨਿਧੜਕ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਟਿਕਟ ਮਿਲਣ ਨਾਲ ਹਲਕਾ ਪਾਇਲ ਦੇ ਵੱਡੀ ਗਿਣਤੀ 'ਚ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਭਾਰੀ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਹਲਕਾ ਪਾਇਲ ਦੇ ਹਰ ਪਿੰਡ ਤੋਂ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਟਿਕਟ ਮਿਲਣ 'ਤੇ ਉਨ੍ਹਾਂ ਨੂੰ ਮਿਲ ਕੇ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ। ਸੋ੍ਮਣੀ ਅਕਾਲੀ ਦਲ ਯੂਥ ਵਿੰਗ ਦੋਰਾਹਾ ਦੇ ਪ੍ਰਧਾਨ ਗੁਰਦੀਪ ਸਿੰਘ ਬਾਵਾ ਨੇ ਮਹੇਸ਼ਇੰਦਰ ਸਿੰਘ ਗਰੇਵਾਲ ਮਿਲ ਕੇ ਵਧਾਈ ਦਿੱਤੀ ਤੇ ਵਿਸ਼ੇਸ਼ ਸਨਮਾਨ ਕੀਤਾ। ਗੁਰਦੀਪ ਸਿੰਘ ਬਾਵਾ ਨੇ ਗਰੇਵਾਲ ਨੂੰ ਹਲਕਾ ਪਾਇਲ ਤੋਂ ਸ਼੍ਰੋਮਣੀ ਅਕਾਲੀ-ਬਸਪਾ ਉਮੀਦਵਾਰ ਡਾ. ਜਸਪ੍ਰਰੀਤ ਸਿੰਘ ਦੇ ਨਾਲ-ਨਾਲ ਉਨ੍ਹਾਂ ਦੀ ਚੋਣ ਮੁਹਿੰਮ 'ਚ ਵੀ ਪੂਰਾ ਸਾਥ ਦੇਣ ਦਾ ਭਰੋਸਾ ਦਿੱਤਾ।