ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਦਾ ਵਿਸ਼ੇਸ਼ ਸਨਮਾਨ
ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਦਾ ਵਿਸ਼ੇਸ਼ ਸਨਮਾਨ
Publish Date: Sat, 28 Mar 2026 06:28 PM (IST)
Updated Date: Sat, 28 Mar 2026 06:29 PM (IST)
ਰਾਣਾ ਮੱਲ ਤੇਜ਼ੀ, ਪੰਜਾਬੀ ਜਾਗਰਣ ਲੁਧਿਆਣਾ ਗੁਰਦੁਆਰਾ ਸਿੰਘਾਂ ਸ਼ਹੀਦਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵੱਲੋਂ ਸਮਾਜਿਕ ਤੇ ਧਾਰਮਿਕ ਖੇਤਰ ’ਚ ਜ਼ਰੂਰਤਮੰਦ ਲੋਕਾਂ ਦੀ ਮਦਦ ਵਰਗੇ ਪਵਿੱਤਰ ਸਲਾਘਾਯੋਗ ਕਾਰਜ ਲਈ ਟੋਪ ਨਿਊਜ਼ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਇਹ ਸਨਮਾਨ ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਬਲਵਿੰਦਰ ਕੁਮਾਰ ਐਡਵੋਕੇਟ, ਸੁਖਵਿੰਦਰ ਸਿੰਘ ਵਿਧਾਇਕ ਆਦਮਪੁਰ ਅਤੇ ਹੋਰਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਉਹਨ੍ਹਾਂ ਨੂੰ ਪੁਰਨ ਆਸ ਹੈ ਕਿ ਬਾਬਾ ਜੀ ਭਵਿੱਖ ਵਿਚ ਵੀ ਆਪਣਾ ਸੇਵਾ ਮਿਸ਼ਨ ਲਗਾਤਾਰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਅਜਿਹੇ ਮਹਾਂਪੁਰਸ਼ਾਂ ਕਰ ਕੇ ਹੀ ਲੋੜਵੰਦਾਂ ਤੇ ਬੇਸਹਾਰਾ ਲੋਕ ਆਪਣੀ ਜ਼ਿੰਦਗੀ ਸਹੀ ਤਰੀਕੇ ਨਾਲ ਬਤੀਤ ਕਰ ਰਹੇ ਹਨ।