ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ
Publish Date: Sun, 28 Jun 2026 08:39 PM (IST)
Updated Date: Mon, 29 Jun 2026 04:08 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਲੁਧਿਆਣਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਮਾਗਮ ਵਿੱਚ ਇੱਕਤਰ ਹੋਈਆ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਇੱਕ ਧਰਮ ਨਿਰਪੱਖ ਤੇ ਇਨਸਾਫ ਕਰਨ ਵਾਲੇ ਰਾਜਾ ਸਨ। ਜਿਨ੍ਹਾਂ ਦੇ ਰਾਜ ਵਿੱਚ ਕਿਸੇ ਨਾਲ ਵਿਤਕਰਾ ਨਹੀਂ ਹੁੰਦਾ ਸੀ ਸਗੋਂ ਸਭ ਧਰਮਾਂ ਦੇ ਲੋਕਾਂ ਨੂੰ ਇਨਸਾਫ ਮਿਲਦਾ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਜਿੱਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸੋਨੇ ਦੀ ਸੇਵਾ ਕਰਵਾਈ, ਉੱਥੇ ਵੱਖ-ਵੱਖ ਧਰਮਾਂ ਦੇ ਅਸਥਾਨਾਂ ਲਈ ਜਮੀਨਾਂ ਦਾਨ ਕੀਤੀਆਂ। ਜਿਸ ਦੇ ਚੱਲਦੇ ਉਨ੍ਹਾਂ ਦੇ ਕਾਰਜ ਕਾਲ ਦੇ ਸਮੇਂ ਨੂੰ ਇੱਕ ਸੁਨਹਿਰੀ ਰਾਜ ਦੇ ਰੂਪ ਵੱਜੋਂ ਯਾਦ ਕੀਤਾ ਜਾਂਦਾ ਹੈ। ਇਸ ਦੌਰਾਨ ਕੀਰਤਨ ਸਮਾਗਮ ਅੰਦਰ ਭਾਈ ਯੋਗੇਸ਼ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਕੇਵਲ ਇੱਕ ਚੰਗੇ ਸ਼ਾਸ਼ਕ ਹੀ ਨਹੀਂ ਬਲਕਿ ਗੁਰੂ ਘਰ ਦੇ ਨਿਮਾਣੇ ਸੇਵਕ ਵੀ ਸਨ। ਉਨ੍ਹਾਂ ਦੀ ਯਾਦ ਨੂੰ ਸਾਰਥਕ ਢੰਗ ਨਾਲ ਮਨਾਉਣ ਲਈ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕੀਤਾ ਗਿਆ ਉਪਰਾਲਾ ਸਮੁੱਚੀ ਕੌਮ ਦੇ ਲਈ ਪ੍ਰੇਰਣਾ ਦਾ ਸਰੋਤ ਹੈ। ਸਮਾਗਮ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਸਨਮਾਨਿਤ ਕੀਤਾ।ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਮਨਮੋਹਨ ਸਿੰਘ, ਹਰਵਿੰਦਰ ਸਿੰਘ, ਪ੍ਰਧਾਨ ਜਤਿੰਦਰ ਸਿੰਘ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ, ਪ੍ਰਿੰਸਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਡਾ. ਮਨਰੂਪ ਕੌਰ ਬਾਣੀ ਵਿਸੇਸ਼ ਤੌਰ ’ਤੇ ਹਾਜ਼ਰ ਸਨ।